10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗੁਰਪੁਰਬ ਸੰਬੰਧੀ ਇਤਿਹਾਸਿਕ ਗੁਰਦੁਆਰਾ ਸਾਹਿਬ ਹੇਰਾਂ ਵਿਖੇ ਸਮਾਗਮ ਅੱਜ ਤੋਂ

ਅਜੀਤ ਡੈਸਕ 03-11-2025
ਗੁਰੂਸਰ ਸੁਧਾਰ, 2 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਦਸਵੀਂ ਪਿੰਡ ਹੇਰਾਂ ਵਿਖੇ ਸਮਾਗਮ ਅੱਜ ਤੋਂ ਸ਼ੁਰੂ ਹੋਣਗੇ | ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਯੋਗ ਅਗਵਾਈ ਤੇ ਦੇਖ-ਰੇਖ ਹੇਠ ਹੋਣ ਵਾਲੇ ਸਮਾਗਮਾਂ ਦੀ ਜਾਣਕਾਰੀ ਦਿੰਦਿਆਂ ਮੈਨੇਜਰ ਨਿਰਭੈ ਸਿੰਘ ਚੀਮਨਾ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਸਬੰਧੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ | ਭਲਕੇ 4 ਨਵੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸਾਹਿਬ ਤੋਂ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੇ ਇਸ ਮੌਕੇ ਰਾਗੀ ਜਥਿਆਂ ਵਲੋਂ ਸੰਗਤਾਂ ਨੂੰ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕੀਤਾ ਜਾਵੇਗਾ ਜਦਕਿ ਢਾਡੀ ਜਥਾ ਬਲਦੇਵ ਸਿੰਘ ਲੌਂਗੋਵਾਲ ਤੇ ਸਾਥੀ, ਕਵੀਸ਼ਰ ਭਾਈ ਲਖਵੀਰ ਸਿੰਘ ਤੇ ਸਾਥੀ ਅਤੇ ਕਵੀਸ਼ਰ ਭਾਈ ਅਜਮੇਰ ਸਿੰਘ ਆਦਿ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਪ੍ਰਸੰਗ-ਵਾਰਾਂ, ਕਵੀਸ਼ਰੀ ਪੇਸ਼ ਕਰਨਗੇ | ਮੈਨੇਜਰ ਨਿਰਭੈ ਸਿੰਘ ਚੀਮਨਾ ਨੇ ਸੰਗਤਾਂ ਨੂੰ ਹੁੰਮ-ਹੁਮਾ ਕੇ ਸਮਾਗਮਾਂ ਵਿਚ ਪਹੁੰਚਣ ਦੀ ਅਪੀਲ ਕੀਤੀ ਹੈ |
ਪਿਛਲੀ ਖ਼ਬਰ ਸਨਮਤੀ ਸਕੂਲ ਵਲੋਂ ਵਿਦਿਆਰਥੀਆਂ ਦੇ ਮਨੋਰੰਜਨ ਲਈ ਵੱਖ-ਵੱਖ ਟੂਰ ਲਗਾਏ ਅਗਲੀ ਖ਼ਬਰ ਕਿੱਕ ਬਾਕਸਿੰਗ 'ਚ ਜਤਿੰਦਰਾ ਗਰੀਨਫੀਲਡ ਸਕੂਲ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਪ੍ਰਾਪਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।