ਜਗਰਾਉਂ, 5 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 556ਵੇਂ ਪ੍ਰਕਾਸ਼ ਦਿਹਾੜਾ ਇਲਾਕੇ ਅੰਦਰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਇਲਾਕੇ ਦੇ ਲਗਭਗ ਇਕ ਦਰਜਨ ਤੋਂ ਵੱਧ ਗੁਰਦੁਆਰਾ ਸਾਹਿਬਾਨਾਂ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਦੀਵਾਨ ਸਜਾਏ ਗਏ | ਇਸ ਦਿਹਾੜੇ ਰਾਗੀ ਜੱਥਿਆਂ ਨੇ ਗੁਰਬਾਣੀ ਦਾ ਕੀਰਤਨ, ਕਥਾ-ਵਾਚਕਾਂ ਨੇ ਕਥਾ ਅਤੇ ਕਵੀਸ਼ਰੀ ਤੇ ਢਾਡੀ ਜੱਥਿਆਂ ਨੇ ਵਾਰਾਂ ਦਾ ਗਾਇਣ ਕਰਕੇ ਸੰਗਤਾਂ ਨੂੰ ਗੁਰ-ਇਤਿਹਾਸ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਪ੍ਰਤੀ ਜਾਣਕਾਰੀ ਦਿੱਤੀ | ਇਸ ਮੌਕੇ ਵੱਖ-ਵੱਖ ਖਾਣ-ਪੀਣ ਪਦਾਰਥਾਂ ਦੇ ਲੰਗਰ ਵੀ ਲਾਏ ਗਏ | ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ, ਗੁਰਦੁਆਰਾ ਦਸਮੇਸ਼ ਨਗਰ ਕੱਚਾ ਮਲਕ ਰੋਡ, ਗੁਰਦੁਆਰਾ ਗੁਰੂ ਨਾਨਕਪੁਰਾ ਮੌਰੀ ਗੇਟ, ਗੁਰਦੁਆਰਾ ਮਾਈ ਦਾ, ਗੁਰਦੁਆਰਾ ਭਜਨਗੜ੍ਹ ਸਾਹਿਬ, ਗੁਰਦੁਆਰਾ ਗੁਰੂ ਰਾਮਦਾਸ, ਗੁਰਦੁਆਰਾ ਮਾਤਾ ਸਾਹਿਬ ਕੌਰ ਹੀਰਾ ਬਾਗ਼, ਗੁਰਦੁਆਰਾ ਅਗਵਾੜ ਲੋਪੋ, ਅਗਵਾੜ੍ਹ ਡਾਲਾ, ਗੁਰਦੁਆਰਾ ਭਗਤ ਨਾਮ ਦੇਵ, ਗੁਰਦੁਆਰਾ ਬਾਬਾ ਜੀਵਨ ਸਿੰਘ, ਗੁਰਦੁਆਰਾ ਭਗਤ ਰਵਿਦਾਸ, ਗੁਰਦੁਆਰਾ ਲੰਮੇ ਪੱਤੀ ਪਿੰਡ ਮਲਕ ਆਦਿ ਵਿਖੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਇਸ ਮੌਕੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ, ਵਿਧਾਇਕ ਸਰਵਜੀਤ ਸਿੰਘ ਮਾਣੂੰਕੇ, ਸਾਬਕਾ ਵਿਧਾਇਕ ਐਸ.ਆਰ. ਕਲੇਰ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਸੁਰਜੀਤ ਸਿੰਘ ਕਲੇਰ, ਬਾਰ ਐਸੋਸੀਏਸ਼ਨ ਦੇ ਸਾਬਕਾ ਵਿਧਾਇਕ ਐਡਵੋਕੇਟ ਮਹਿੰਦਰ ਸਿੰਘ ਸਿੱਧਵਾਂ, ਐਡਵੋਕੇਟ ਅਮਰਜੀਤ ਸਿੰਘ ਲਾਂਬਾ, ਗੁਰਦੀਪ ਸਿੰਘ ਭਜ਼ਨਗੜ੍ਹ, ਪਿ੍ੰ: ਚਰਨਜੀਤ ਸਿੰਘ ਭੰਡਾਰੀ, ਗੁਰਿੰਦਰ ਸਿੰਘ ਸਿੱਧੂ, ਪ੍ਰਧਾਨ ਘਨੱਈਆ ਲਾਲ ਬਾਂਕੇ, ਅਪਾਰ ਸਿੰਘ, ਰਾਜੇਸ਼ਇੰਦਰ ਸਿੰਘ ਸਿੱਧੂ, ਰਵਿੰਦਰਜੀਤ ਸਿੰਘ, ਪ੍ਰੇਮ ਸਿੰਘ ਲੋਹਟ, ਭਜਨ ਸਿੰਘ ਆਦਿ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸੰਸਾਰ ਅੰਦਰ ਤਲਵਾਰ ਨਹੀਂ ਸ਼ਬਦ ਲੈ ਕੇ ਆਏ ਸਨ | ਉਨ੍ਹਾਂ ਕਿਹਾ ਕਿ ਪੰਜ ਸਦੀਆਂ ਤੋਂ ਬਾਅਦ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੋਚ ਲੋਕਾਈ ਦੇ ਅੰਦਰ ਵੱਸੀ ਹੋਈ ਹੈ | ਇਸ ਤੋਂ ਇਲਾਵਾ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਗੁਰੂਸਰ ਕਾਉਂਕੇ ਅਤੇ ਗੁਰਦੁਆਰਾ ਨਾਨਕਸਰ ਕਲੇਰਾਂ (ਜਗਰਾਉਂ) ਵਿਖੇ ਵੀ ਪ੍ਰਕਾਸ਼ ਦਿਹਾੜੇ ਦੀ ਖੁਸ਼ੀ 'ਚ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ | ਨਾਨਕਸਰ ਵਿਖੇ ਬੀਤੀ ਰਾਤ ਦੀਪਮਾਲਾ ਕੀਤੀ ਅਤੇ ਮਹਾਂਪੁਰਖਾਂ ਨੇ ਸੰਗਤਾਂ ਨੂੰ ਨਾਲ ਲੈ ਕੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ | ਇਸ ਮੌਕੇ ਸੰਤ ਬਾਬਾ ਗੁਰਜੀਤ ਸਿੰਘ ਨਾਨਕਸਰ, ਸੰਤ ਬਾਬਾ ਘਾਲਾ ਸਿੰਘ ਨਾਨਕਸਰ, ਸੰਤ ਬਾਬਾ ਲੱਖਾ ਸਿੰਘ ਨਾਨਕਸਰ, ਸੰਤ ਬਾਬਾ ਗੁਰਚਰਨ ਸਿੰਘ ਨਾਨਕਸਰ, ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ, ਸੰਤ ਬਾਬਾ ਭਾਗ ਸਿੰਘ ਨਾਨਕਸਰ, ਸੰਤ ਬਾਬਾ ਗੁਰਦੇਵ ਸਿੰਘ ਚੰਡੀਗੜ੍ਹ, ਸੰਤ ਬਾਬਾ ਜੋਰਾ ਸਿੰਘ ਬੱਧਨੀ ਵਾਲੇ, ਸੰਤ ਬਾਬਾ ਧੰਨਾ ਸਿੰਘ ਬੜੂੰਦੀ, ਬਾਬਾ ਤੇਜਿੰਦਰ ਸਿੰਘ ਨਾਨਕਸਰ, ਬਾਬਾ ਸੇਵਾ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਨਾਨਕਸਰ, ਬਾਬਾ ਬਲਜੀਤ ਸਿੰਘ ਪਾਤੜਾਂ, ਬਾਬਾ ਗੁਰਮੀਤ ਸਿੰਘ ਮੌਹੀ, ਬਾਬਾ ਜੁਗਰਾਜ ਸਿੰਘ ਸੁਧਾਰਾ ਆਦਿ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਆਖਿਆ |
ਮੰਡੀ ਮੁੱਲਾਂਪੁਰ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਥਾਨਿਕ ਸ਼ਹਿਰ ਦੀ ਰਾਏਕੋਟ ਰੋਡ ਉੱਪਰ ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਬੰਧਕਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਅੰਮਿ੍ਤ ਵੇਲੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸ਼ੋਭਾ ਵਧਾਉਣ ਲਈ ਅੱਗੇ ਬੈਂਡ, ਗੱਤਕਾ ਪਾਰਟੀਆ ਵਲੋਂ ਆਪਣੇ ਕਰਤੱਵ ਵਿਖਾਏ ਗਏ | ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਵਲੋਂ 'ਸਤਿਗੁਰੁ ਨਾਨਕ ਪ੍ਰਗਟਿਆ' ਸਮੇਤ ਹੋਰ ਸ਼ਬਦਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗੁਰਮੇਲ ਸਿੰਘ ਹਿੱਸੋਵਾਲ ਵਲੋਂ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ ਬਾਰੇ ਬੋਲਦਿਆ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਬੁਰਾਈਆ ਵਿਰੁੱਧ ਜ਼ਾਲਮਾਂ ਨੂੰ ਫਟਕਾਰਿਆ ਅਤੇ ਊਚ-ਨੀਚ ਦੀਆਂ ਵੰਡੀਆਂ ਤੋੜਨ ਲਈ ਲੋਕਾਂ ਨੂੰ ਪ੍ਰੇਰਿਆ | ਵੱਖੋ-ਵੱਖ ਪੜਾਵਾਂ 'ਤੇ ਢਾਡੀ ਜੱਥੇ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਸੰਗਤ ਨੂੰ ਵਾਰਾਂ ਰਾਹੀਂ ਜਾਣੂੰ ਕਰਵਾਇਆ | ਨਗਰ ਕੀਰਤਨ ਦੇ ਸਤਿਕਾਰ ਵਜੋਂ ਸ਼ਹਿਰੀਆਂ ਵਲੋਂ ਵੱਖ-ਵੱਖ ਪੜਾਵਾਂ 'ਤੇ ਚਾਹ-ਪਕੌੜਿਆਂ ਦੇ ਲੰਗਰ ਲਗਾਏ ਗਏ |
ਪਿੰਡ ਸਵੱਦੀ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਝਿੜੀ ਸਾਹਿਬ ਪਿੰਡ ਸਵੱਦੀ ਕਲਾਂ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕੇ ਪੰਥ ਦੇ ਪ੍ਰਸਿੱਧ ਢਾਡੀ ਭਾਈ ਅਮਰਜੀਤ ਸਿੰਘ ਸਿੱਧਵਾਂ ਕਾਲਜ ਵਾਲਿਆਂ ਦੇ ਜੱਥੇ ਨੇ ਗੁਰ-ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਬੇਅੰਤ ਸਿੰਘ ਦੇ ਕੀਰਤਨੀ ਜੱਥੇ ਨੇ ਨਗਰ ਕੀਰਤਨ ਵਿਚ ਪਰਿਕਰਮਾਂ ਕਰ ਰਹੀ ਸੰਗਤ ਨੂੰ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਵਾਕੇ ਗੁਰੂ ਨਾਲ ਜੋੜਿਆ | ਇਸ ਮੌਕੇ ਨੌਜਵਾਨ ਵੀਰਾਂ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵੱਖ-ਵੱਖ ਪੜ੍ਹਾਵਾਂ ਤੇ ਚਾਹ, ਸਮੌਸਿਆ, ਪਕੌੜਿਆ ਤੇ ਗੁਰੂ ਕਾ ਲੰਗਰ ਸੰਗਤਾਂ ਲਈ ਲਗਾਇਆ ਗਿਆ | ਇਸ ਮੌਕੇ ਡਾਇਰੈਕਟਰ ਜਗਦੀਪ ਸਿੰਘ ਜੱਗਾ ਗਿੱਲ ਸਵੱਦੀ, ਅਮਨਦੀਪ ਸਿੰਘ ਅਮਨਾ ਸਵੱਦੀ, ਰਘਵੀਰ ਸਿੰਘ, ਗੁਰਸੇਵਕ ਸਿੰਘ, ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਤੇ ਗੁਰਜੀਤ ਸਿੰਘ ਦੀ ਅਗਵਾਈ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜ ਪਿਆਰਿਆ ਸਮੇਤ ਭਾਈ ਅਮਰਜੀਤ ਸਿੰਘ ਸਿੱਧਵਾਂ ਕਾਲਜ ਵਾਲਿਆ ਦੇ ਜੱਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਸਟੇਜ਼ ਸੈਕਟਰੀ ਦੀ ਸੇਵਾ ਗੁਰਦੀਪ ਸਿੰਘ ਕਾਕਾ ਸਵੱਦੀ ਵਲੋਂ ਕੀਤੀ ਗਈ | ਇਸ ਮੌਕੇ ਪੰਚ ਮਾ: ਅਵਤਾਰ ਸਿੰਘ ਬਿੱਲੂ ਵਲੈਤੀਆਂ, ਅਵਤਾਰ ਸਿੰਘ ਤਾਰੀ ਸਵੱਦੀ, ਸਾਬਕਾ ਪੰਚ ਜਗਦੇਵ ਸਿੰਘ ਤੂਰ, ਹਰਮਿੰਦਰਪਾਲ ਸਿੰਘ ਬਿੱਟੂ ਤੂਰ, ਤਰਲੋਕ ਸਿੰਘ ਸਵੱਦੀ ਆਦਿ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਹਾਜ਼ਰ ਸਨ |
ਪਿੰਡ ਸਿੱਧਵਾਂ ਕਲਾਂ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਸਿੱਧਵਾਂ ਕਲਾਂ ਦੀ ਪ੍ਰਬੰਧਕ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼, ਨੌਜਵਾਨ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਭਾਈ ਕੁਲਜਿੰਦਰ ਸਿੰਘ ਯੋਗੀ ਕੈਲਪੁਰ ਵਾਲਿਆ ਦੇ ਢਾਡੀ ਜੱਥੇ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਵਾਰਾਂ ਰਾਹੀਂ ਸੰਗਤਾਂ ਨੂੰ ਜਾਣੂੰ ਕਰਵਾਇਆ | ਇਸ ਮੌਕੇ ਦਰਸਨ ਸਿੰਘ ਸਿਵੀਆ, ਮਨਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ ਖ਼ਜ਼ਾਨਚੀ, ਹਰਜੰਗ ਸਿੰਘ, ਬਲਪ੍ਰੀਤ ਸਿੰਘ, ਚਰਨ ਸਿੰਘ, ਉਪਿੰਦਰ ਸਿੰਘ ਸਿੱਧਵਾਂ, ਜੁਗਰਾਜ ਸਿੰਘ, ਹਰਦੇਵ ਸਿੰਘ ਤੇ ਹਰਵਿੰਦਰ ਸਿੰਘ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਨੇ ਪੰਜ ਪਿਆਰਿਆਂ ਸਮੇਤ ਭਾਈ ਕੁਲਜਿੰਦਰ ਸਿੰਘ ਯੋਗੀ ਕੈਲਪੁਰ ਵਾਲਿਅ: ਦੇ ਢਾਡੀ ਜੱਥੇ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਮੁਖਤਿਆਰ ਸਿੰਘ ਸਿੱਧਵਾਂ ਤੇ ਬਾਬਾ ਸੰਤੋਖ ਸਿੰਘ ਦੇ ਕੀਰਤਨੀ ਜੱਥੇ ਨੇ ਨਗਰ ਕੀਰਤਨ ਵਿਚ ਪਰਿਕਰਮਾਂ ਕਰ ਰਹੀ ਸੰਗਤ ਨੂੰ ਵਾਹਿਗੁਰੂ-ਵਾਹਿਗੁਰੂ ਦਾ ਜਾਪ ਕਰਵਾ ਕੇ ਗੁਰੂ ਨਾਲ ਜੋੜਿਆ | ਇਸ ਮੌਕੇ ਸਰਪੰਚ ਸਰਨਪ੍ਰੀਤ ਸਿੰਘ ਸਿੱਧਵਾਂ, ਸਾਬਕਾ ਸਰਪੰਚ ਕੁਲਦੀਪ ਸਿੰਘ, ਨਰਿੰਦਰ ਸਿੰਘ ਸਿੱਧਵਾਂ, ਮਨਦੀਪ ਸਿੰਘ ਸਿੱਧੂ, ਬਿੰਦਰ ਸਿੱਧੂ ਮਨੀਲਾ, ਰਾਣਾ ਸਿੱਧੂ ਯੂ.ਐੱਸ.ਏ, ਕੁਲਦੀਪ ਸਿੰਘ ਸੀਹਰਾ, ਸਾਬਕਾ ਪੰਚ ਹਰਦੇਵ ਸਿੰਘ, ਮਨਦੀਪ ਸਿੰਘ ਸਿੱਧੂ, ਪੰਚ ਜਸਪਾਲ ਸਿੰਘ, ਚੇਅਰਮੈਨ ਬਲਜੀਤ ਸਿੰਘ, ਜੋਰਾ ਸਿੰਘ ਸਿੱਧਵਾਂ, ਗੁਰਜੰਟ ਸਿੰਘ ਸਰਪੰਚ, ਜੁਗਰਾਜ ਸਿੰਘ, ਰਾਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਸਤਵਿੰਦਰ ਸਿੰਘ, ਕੈਪਟਨ ਸੁਖਵਿੰਦਰ ਸਿੰਘ, ਗੁਰਚਰਨ ਸਿੰਘ ਸਿੱਧਵਾਂ, ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਸ਼ਰਧਾਪੂਰਵਕ ਮਨਾਇਆ
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਲੀਲਾਂ ਮੇਘ ਸਿੰਘ ਦੇ ਬਾਹਰਵਾਰ ਸੇਖਦੌਲਤ ਵਾਲੀ ਸੜਕ 'ਤੇ ਸਥਿੱਤ ਵਿਜ਼ਡਮ ਇੰਟਰਨੈਸ਼ਨਲ ਸਕੂਲ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸਮੂਹ ਪ੍ਰਬੰਧਕੀ ਬੋਰਡ, ਸਟਾਫ਼ ਅਤੇ ਸਕੂਲੀ ਬੱਚਿਆਂ ਵਲੋਂ ਸੰਗਤ ਦੇ ਰੂਪ ਵਿਚ ਜੁੜ ਕਰ ਕਰਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪੁ ਕੀਤੇ ਗਏ | ਬੱਚਿਆਂ ਨੇ ਪ੍ਰਭਾਤ ਫੇਰੀ ਕੱਢੀ | ਜਿਸ ਵਿਚ ਬੱਚਿਆਂ ਨੇ ਸ਼ਬਦ ਉਚਾਰਣ ਕੀਤੇ | ਇਸ ਮੌਕੇ ਸਕੂਲ ਦੇ ਚੇਅਰਮੈਨ ਸਤੀਸ ਕਾਲੜਾ ਅਤੇ ਪਿ੍ੰਸੀਪਲ ਅਨੀਤਾ ਕਾਲੜਾ ਨੇ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਵਾਈਸ ਪਿ੍ੰਸੀਪਲ ਸਤਵਿੰਦਰਜੀਤ ਕੌਰ, ਕੁਲਵੀਰ ਕੌਰ, ਜਸਵੰਤ ਕੌਰ, ਹਰਦੀਪ ਕੌਰ, ਪੁਪਿੰਦਰ ਸ਼ਰਮਾ, ਨਿਸ਼ਾ ਅਤੇ ਹੋਰ ਸਟਾਫ਼ ਨੇ ਵੀ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀਆਂ |
ਪੂਰੇ ਬੇਟ ਇਲਾਕੇ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਬੇਟ ਇਲਾਕੇ ਵਿਚ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਇਲਾਕੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਵਿਚ ਸ੍ਰੀ ਆਖੰਡਪਾਠਾਂ ਦੇ ਭੋਗ ਪਾਏ ਗਏ | ਸਥਾਨਿਕ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਪੁੱਜੇ ਢਾਡੀ ਜੱਥੇ ਨੇ ਜੁੜੀਆਂ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਵਲੋਂ ਲੋਕਾਈ ਦੇ ਭਲੇ ਲਈ ਕੀਤੇ ਗਏ ਕਾਰਜਾਂ, ਉਨ੍ਹਾਂ ਵਲੋਂ ਦਰਸਾਏ ਗਏ ਮਾਰਗ ਦੇ ਪਾਂਧੀ ਬਨਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਢਾਡੀ ਜੱਥੇ ਦਾ ਸਨਮਾਨ ਕੀਤਾ | ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਸਜਾਏ ਗਏ ਦੀਵਾਨਾਂ ਵਿਚ ਭਾਈ ਸੁਰਿੰਦਰਪਾਲ ਸਿੰਘ ਹਵਾਸ ਦੇ ਕੀਰਤਨੀ ਜੱਥੇ ਨੇ ਹਾਜ਼ਰੀ ਭਰੀ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਜਗਜੀਤ ਸਿੰਘ ਕਾਕਾ, ਭਾਈ ਗੁਰਦੀਪ ਸਿੰਘ ਬੁੱਟਰ, ਭਾਈ ਬਲਦੇਵ ਸਿੰਘ ਅਤੇ ਭਾਈ ਰਣਜੀਤ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੀਆਂ ਵਧਾਈਆਂ ਦਿੱਤੀ | ਸਮਾਗਮ ਦੌਰਾਨ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ |
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਗਰਾਉਂ 'ਚ ਸ਼ਰਧਾ ਤੇ ਭਾਵਨਾ ਨਾਲ ਮਨਾਇਆ
ਅਜੀਤ ਡੈਸਕ
06-11-2025