27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਪੁਰਬ ਮੌਕੇ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ 'ਚ ਸਮਾਗਮ

ਅਜੀਤ ਡੈਸਕ 06-11-2025
ਰਾਏਕੋਟ, 5 ਨਵੰਬਰ (ਸੁਸ਼ੀਲ)-ਕਰੀਬੀ ਪਿੰਡ ਤਲਵੰਡੀ ਰਾਏ ਵਿਖੇ ਸਥਿੱਤ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ 'ਚ ਪਿ੍ੰਸੀਪਲ ਮਨਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਇਕ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਕੂੂਲ ਵਿਦਿਆਰਥੀਆਂ ਦਰਮਿਆਨ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਕਵੀ, ਕਵਿਤਾ ਉਚਾਰਣ, ਭਾਸ਼ਣ ਅਤੇ ਸ਼ਬਦ ਗਾਇਨ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਮੂਹ ਸਕੂਲ ਵਿਦਿਆਰਥੀਆਂ, ਅਧਿਆਪਕਾਂ ਅਅਤੇ ਸਟਾਫ਼ ਮੈਂਬਰਾਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਚੌਪਾਈ ਸਾਹਿਬ ਜੀ, ਛੇ ਪੌੜੀਆਂ ਅਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਮਨਪ੍ਰੀਤ ਸਿੰਘ ਵਲੋਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਰਸਾਏ ਮਾਰਗ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ | ਸਮਾਗਮ ਦੇ ਅੰਤ 'ਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਅਤੇ ਕੜਾਹ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਹੋਰਨਾਂ ਤੋਂ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ ਤੋਂ ਇਲਾਵਾ ਹੋਰ ਵੀ ਕਈ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਜਗਰਾਉਂ 'ਚ ਸ਼ਰਧਾ ਤੇ ਭਾਵਨਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।