27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸਨਮਤੀ ਵਿਮਲ ਜੈਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 06-11-2025
ਜਗਰਾਉਂ, 5 ਨਵੰਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ, ਸ੍ਰੀ ਅਨੰਦ ਸਾਹਿਬ ਜੀ ਦੇ ਗੁਰਬਾਣੀ ਦੇ ਪਾਠ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਣਾ ਨੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮੈਨੇਜ਼ਮੈਂਟ ਕਮੇਟੀ ਅਤੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਅਗਲੀ ਖ਼ਬਰ ਗੁਰਪੁਰਬ ਮੌਕੇ ਸਰਦਾਰ ਭਰਪੂਰ ਸਿੰਘ ਪਬਲਿਕ ਸਕੂਲ 'ਚ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।