27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ

ਅਜੀਤ ਡੈਸਕ 06-11-2025
ਸਿੱਧਵਾਂ ਬੇਟ, 5 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾਪੂਰਵਕ ਮਨਾਇਆ ਗਿਆ | ਜਿਸ ਦੌਰਾਨ ਸ਼ਬਦ ਗੁਰੂ 'ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਪੂਰੇ ਸਤਿਕਾਰ ਸਹਿਤ ਸਕੂਲ ਕੈਂਪਸ ਵਿਖੇ ਲਿਜਾਇਆ ਗਿਆ | ਰਾਗੀ ਸਿੰਘਾਂ ਵਲੋਂ ਕਥਾ-ਕੀਰਤਨ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ, ਉਨ੍ਹਾਂ ਵਲੋਂ ਲੋਕਾਈ ਨੂੰ 'ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ' ਦੇ ਫਲਸਫ਼ੇ ਦਾ ਸੁਨੇਹਾ ਦਿੰਦੇ ਹੋਏ ਜੁੜੀ ਸੰਗਤ ਨੂੰ ਗੁਰੂ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ | ਇਸ ਮੌਕੇ ਬੱਚਿਆਂ ਵਲੋਂ ਵੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਇਤਿਹਾਸ ਨਾਲ ਸਬੰਧਿਤ ਸ਼ਬਦ ਗਾਇਨ ਕੀਤੇ | ਇਸ ਮੌਕੇ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ, ਮੈਨੇਜਰ ਗਗਨਦੀਪ ਬਾਵਾ ਅਤੇ ਪਿ੍ੰਸੀਪਲ ਮੋਨਾ ਠਾਕੁਰ ਨੇ ਜੁੜੀਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।