ਜਗਰਾਉਂ, 5 ਨਵੰਬਰ (ਵਿਨੋਦ ਕੁਮਾਰ)-ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸ਼ਬਦ ਨਾਲ ਕੀਤੀ ਗਈ | ਇਸ ਮੌਕੇ ਸਕੂਲ ਦੇ ਅਧਿਆਪਕ ਬਲਜੀਤ ਸਿੰਘ ਨੇ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਉਪਦੇਸ਼ਾਂ ਬਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਵਿਦਿਆਰਥਣਾਂ ਦਿਲਪ੍ਰੀਤ ਕੌਰ, ਵੰਸਿਕਾ, ਗੁਰਲੀਨ ਕੌਰ, ਤਨਵੀਰ ਕੌਰ ਅਤੇ ਅਵਿਕਾ ਨੇ ਸ਼ਬਦ 'ਸਭ ਤੋਂ ਵੱਡਾ ਸਤਿਗੁਰ ਨਾਨਕ' ਬੜੀ ਭਾਵਨਾ ਨਾਲ ਪੇਸ਼ ਕੀਤਾ | ਇਸ ਸਮੇਂ ਸਮਰੀਤ ਕੌਰ, ਖੁਸ਼ਪ੍ਰੀਤ ਕੌਰ, ਖੁਸ਼ਦੀਪ ਕੌਰ, ਜਸਲੀਨ ਅਤੇ ਗੁਰਸੀਰਤ ਨੇ ਸ਼ਬਦ 'ਸਤਿਗੁਰ ਨਾਨਕ ਪ੍ਰਗਟਿਆ' ਗਾ ਕੇ ਸਮਾਗਮ ਨੂੰ ਰੂਹਾਨੀ ਮਾਹੌਲ ਨਾਲ ਭਰ ਦਿੱਤਾ | ਇਸ ਮੌਕੇ ਮਨਸਹਿਜ, ਨਵਰਾਜ ਅਤੇ ਯੁਵਰਾਜ ਨੇ ਸੁਰੀਲਾ ਗੀਤ ਪੇਸ਼ ਕਰਕੇ ਸਮਾਗਮ ਵਿਚ ਚਾਰ ਚੰਨ ਲਾਏ | ਇਸਰੀਤ, ਅਨੁਰੀਤ ਅਤੇ ਜਪਨੂਰ ਕੌਰ ਨੇ ਸ਼ਬਦ ਗਾਏ | ਮੰਚ ਸੰਚਾਲਨ ਵਿਦਿਆਰਥੀ ਖੁਸ਼ਪ੍ਰੀਤ ਕੌਰ ਅਤੇ ਤਨਵੀਰ ਕੌਰ ਵਲੋਂ ਕੀਤਾ ਗਿਆ | ਸਮਾਗਮ ਦੇ ਅੰਤ 'ਤੇ ਪਿ੍ੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਵਿਦਿਆਰਥੀਆਂ ਦੀ ਪ੍ਰਸਤੁਤੀ ਦੀ ਖੂਬ ਪ੍ਰਸ਼ੰਸਾ ਕੀਤੀ | ਇਸ ਸਮੇਂ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਆਦਿ ਹਾਜ਼ਰ ਸਨ |