ਚੌਂਕੀਮਾਨ, 5 ਨਵੰਬਰ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਪੰਡੋਰੀ ਦੀ ਪ੍ਰਬੰਧਕੀ ਕਮੇਟੀ ਵਲੋਂ ਗ੍ਰਾਮ ਪੰਚਾਇਤ, ਐੱਨ.ਆਰ.ਆਈਜ਼ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲੀ ਪਾਤਿਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਵਿਚ ਪ੍ਰਭਾਤ ਫੇਰੀ ਕੱਢੀ ਗਈ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ | ਇਸ ਮੌਕ੍ਰੇ ਬਾਬਾ ਗੁਰਮੁੱਖ ਸਿੰਘ ਮੋਰਕਰੀਮਾਂ ਤੇ ਬਾਬਾ ਰਾਜ ਸਿੰਘ ਨੇ ਪ੍ਰਭਾਤ ਫੇਰੀ ਵਿਚ ਪਰਿਕਰਮਾਂ ਕਰ ਰਹੀ ਸੰਗਤ ਨੂੰ ਗੁਰੂ ਨਾਲ ਜੋੜਿਆ | ਇਸ ਮੌਕੇ ਸਰਪੰਚ ਰੁਲਦਾ ਸਿੰਘ ਪੰਡੋਰੀ ਤੇ ਪ੍ਰਧਾਨ ਕਰਮਜੀਤ ਸਿੰਘ ਦੀ ਅਗਵਾਈ ਵਿਚ ਪ੍ਰਬੰਧਕੀ ਕਮੇਟੀ ਤੇ ਪਤਵੰਤੇ ਸੱਜਣਾ ਨੇ ਪੰਜ ਪਿਆਰਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ |