27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪਿੰਡ ਗੋਬਿੰਦਗੜ੍ਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 06-11-2025
ਰਾਏਕੋਟ, 5 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਪਿੰਡ ਗੋਬਿੰਦਗੜ੍ਹ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ | ਨਗਰ ਕੀਰਤਨ ਦੌਰਾਨ ਵੱਖ-ਵੱਖ ਕਵੀਸ਼ਰੀ ਅਤੇ ਢਾਡੀ ਜੱਥਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਸਮੇਂ ਸਮਾਪਤ ਹੋਇਆ | ਇਸ ਮੌਕੇ ਸਰਪੰਚ ਜਗਜੀਤ ਸਿੰਘ ਮਾਂਗਟ, ਸਾਬਕਾ ਸਰਪੰਚ ਸੁਖਦੇਵ ਸਿੰਘ ਕੇਡੀ, ਗੁਰਦੁਆਰਾ ਕਮੇਟੀ ਪ੍ਰਧਾਨ ਬਲਿਹਾਰ ਸਿੰਘ, ਮੀਤ ਪ੍ਰਧਾਨ ਬਲਜੀਤ ਸਿੰਘ, ਖ਼ਜ਼ਾਨਚੀ ਫਤਿਹ ਸਿੰਘ, ਮੁੱਖ ਸੇਵਾਦਾਰ ਬਾਬਾ ਚਰਨਜੀਤ ਸਿੰਘ, ਸੇਵਾ ਸਿਮਰਨ ਚੈਰੀਟੇਬਲ ਟਰੱਸਟ ਦੇ ਕਰਨੈਲ ਸਿੰਘ ਧਾਲੀਵਾਲ, ਸਾਬਕਾ ਪ੍ਰਧਾਨ ਗਿਆਨ ਸਿੰਘ ਸੂਮਲ, ਚਰਨ ਸਿੰਘ, ਪਰਮਜੀਤ ਸਿੰਘ, ਗੁਰਜੰਟ ਸਿੰਘ ਦਿਉਲ, ਭੁਪਿੰਦਰ ਸਿੰਘ, ਸਰੂਪ ਸਿੰਘ ਧਾਲੀਵਾਲ, ਜਗਰੂਪ ਸਿੰਘ, ਨਾਜਰ ਸਿੰਘ ਧਾਲੀਵਾਲ, ਦਰਸ਼ਨ ਸਿੰਘ ਮਾਂਗਟ, ਸੁਖਵੀਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਮਾਂਗਟ, ਪੰਚ ਸੁਖਵਿੰਦਰ ਸਿੰਘ, ਅਵਤਾਰ ਸਿੰਘ ਧਾਲੀਵਾਲ, ਗੁਰਬਚਨ ਸਿੰਘ, ਸਰਬਜੀਤ ਸਿੰਘ ਸੂਮਲ, ਬਾਬਾ ਬੇਅੰਤ ਸਿੰਘ ਆਦਿ ਸੰਗਤ ਹਾਜ਼ਰ ਸਨ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀ.ਐੱਚ.ਜੀ. ਖ਼ਾਲਸਾ ਸਕੂਲ ਸੁਧਾਰ ਤੋਂ ਸ਼ਾਨਦਾਰ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੰਡੀ ਮੁੱਲਾਂਪੁਰ ਈਸਟਵੁੱਡ ਸਕੂਲ 'ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।