27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਜੀ.ਐੱਚ.ਜੀ. ਖ਼ਾਲਸਾ ਸਕੂਲ ਸੁਧਾਰ ਤੋਂ ਸ਼ਾਨਦਾਰ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 06-11-2025
ਗੁਰੂਸਰ ਸੁਧਾਰ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜੀ.ਐੱਚ.ਜੀ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੇ ਜੀ.ਐੱਚ.ਜੀ. ਮਾਡਲ ਸਕੂਲ ਗੁਰੂਸਰ ਸੁਧਾਰ ਦੇ ਵਿਦਿਆਰਥੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ | ਸਕੂਲ ਕੈਂਪਸ ਤੇ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਸੁਧਾਰ ਬਾਜ਼ਾਰ, ਪਿੰਡ ਸੁਧਾਰ (ਪੱਤੀ ਗਿੱਲ) ਤੇ ਪੱਤੀ ਧਾਲੀਵਾਲ ਵਿਖੇ ਵੱਖ-ਵੱਖ ਪੜ੍ਹਾਵਾਂ 'ਤੇ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਸਕੂਲੀ ਵਿਦਿਆਰਥੀਆਂ ਵਲੋਂ ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਸ਼ਬਦ ਗਾਇਨ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਢਾਡੀ ਜੱਥਾ ਬਲਵੀਰ ਸਿੰਘ ਡੱਲਾ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਜੀਵਨ ਸਬੰਧੀ ਕਵੀਸ਼ਰੀ ਦਾ ਗਾਇਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਪਵਨਜੀਤ ਸਿੰਘ ਗਿੱਲ, ਪਿ੍ੰ: ਨੀਰੂ ਬਾਲਾ, ਡਾਇਰੈਕਟਰ ਜਗਰਾਜ ਸਿੰਘ ਧਾਲੀਵਾਲ, ਸਰਪੰਚ ਇੰਦਰਜੀਤ ਸਿੰਘ ਗਿੱਲ, ਪਿ੍ੰ: ਰਾਜਵਿੰਦਰ ਕੌਰ ਗਿੱਲ, ਜਥੇਦਾਰ ਰਾਜਵਿੰਦਰ ਸਿੰਘ ਹਿੱਸੋਵਾਲ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਪ੍ਰਧਾਨ ਹਰਿੰਦਰਪਾਲ ਸਿੰਘ ਲਾਲੀ, ਅਵਤਾਰ ਸਿੰਘ ਗਿੱਲ, ਗੁਰਦੁਆਰਾ ਸਾਹਿਬ ਮੈਨੇਜਰ ਅਮਰੀਕ ਸਿੰਘ ਦਿਓਲ, ਕਥਾਵਾਚਕ ਭਾਈ ਰਵਿੰਦਰਪਾਲ ਸਿੰਘ, ਸਾਧੂ ਸਿੰਘ ਗਿੱਲ, ਬਲਜਿੰਦਰ ਸਿੰਘ ਧਾਲੀਵਾਲ, ਪਿ੍ੰ: ਜਗਜੀਤ ਸਿੰਘ ਬਰਾੜ, ਰੁਪਿੰਦਰ ਸਿੰਘ ਪੱਪਾ, ਐਡਵੋਕੇਟ ਸਰਬਜੀਤ ਸਿੰਘ, ਐਡਵੋਕੇਟ ਸਤਿੰਦਰ ਸਿੰਘ ਗਿੱਲ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ ਆਦਿ ਸਮੇਤ ਹੋਰ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਅਗਲੀ ਖ਼ਬਰ ਪਿੰਡ ਗੋਬਿੰਦਗੜ੍ਹ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।