ਸਿੱਧਵਾਂ ਬੇਟ, 5 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਪਹਿਲੀ ਪਾਤਿਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਜਿਸ ਵਿਚ ਇਕ ਧਾਰਮਿਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਸ਼ੁਰੂਆਤ ਬੱਚਿਆਂ ਅਤੇ ਅਧਿਆਪਕਾਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਜਾਪ ਕਰਕੇ ਕੀਤੀ ਗਈ | ਉਪਰੰਤ ਅਰਦਾਸ ਬੇਨਤੀ ਕਰਕੇ ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਸ਼ਬਦ, ਗੀਤ ਕਵਿਸ਼ਰੀ ਅਤੇ ਕਵਿਤਾਵਾਂ ਪੇਸ਼ ਕੀਤੀਆਂ | ਸਕੂਲ ਦੇ ਇੰਚਾਰਜ ਮੈਡਮ ਕੰਚਨ ਰਾਣੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਵਾਈਸ ਪਿ੍ੰਸੀਪਲ ਕਮਲੇਸ਼ ਗੁਪਤਾ, ਡਾਇਰੈਕਟਰ ਤੇਜਿੰਦਰ ਗੁਪਤਾ, ਚੇਅਰਮੈਨ ਭੁਪਿੰਦਰ ਗੁਪਤਾ ਅਤੇ ਸਮੂਹ ਸਕੂਲ ਸਟਾਫ਼ ਵਲੋਂ ਬੱਚਿਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਬੱਚਿਆਂ ਨੂੰ ਪ੍ਰਸ਼ਾਦ ਵੀ ਵੰਡਿਆ ਗਿਆ |