27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨਾ ਵਿੱਦਿਆ ਦੇ ਭਗਵਾਂਕਰਨ ਦੀ ਸਾਜਿਸ਼- ਮਾ: ਗੁਰਦੀਪ ਦਿਓਲ/ਗੁਰਪ੍ਰੀਤ ਕਾਲਾ

ਅਜੀਤ ਡੈਸਕ 06-11-2025
ਗੁਰੂਸਰ ਸੁਧਾਰ, 5 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਪਿੰਡ ਬੋਪਾਰਾਏ ਕਲਾਂ ਦੇ ਟਕਸਾਲੀ ਅਕਾਲੀ ਆਗੂਆਂ (ਪੁਨਰ ਸੁਰਜੀਤ ਸ਼੍ਰੋਮਣੀ ਅਕਾਲੀ ਦਲ) ਮਾ: ਗੁਰਦੀਪ ਸਿੰਘ ਦਿਓਲ, ਗੁਰਪ੍ਰੀਤ ਸਿੰਘ ਕਾਲਾ ਤੇ ਹੋਰਨਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਨੂੰ ਭੰਗ ਕਰਨ ਦੀ ਮੰਦਭਾਗੀ ਕਾਰਵਾਈ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਵਿੱਦਿਆ ਦੇ ਭਗਵੇਂਕਰਨ ਦੀ ਸਾਜਿਸ਼ ਕਰਾਰ ਦਿੱਤਾ ਹੈ | ਹਲਕਾ ਦਾਖਾ ਦੇ ਵਿਧਾਇਕ ਦੇ ਪੁਨਰ ਸੁਰਜੀਤ ਅਕਾਲੀ ਦਲ ਦੇ ਸੀਨੀਅਰ ਆਗੂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨਾਲ ਪਿਛਲੇ ਲੰਬੇ ਸਮੇਂ ਤੋਂ ਜੁੜੇ ਮਾ: ਗੁਰਦੀਪ ਸਿੰਘ ਦਿਓਲ, ਗੁਰਪ੍ਰੀਤ ਸਿੰਘ ਕਾਲਾ, ਗੁਰਮੇਲ ਸਿੰਘ ਦਿਓਲ, ਮਾ: ਹਰਜਿੰਦਰਪਾਲ ਸਿੰਘ, ਸੁਖਰਾਜ ਸਿੰਘ ਦਿਓਲ, ਪ੍ਰੇਮਜੀਤ ਸਿੰਘ ਰਾਜੂ, ਅਵਤਾਰ ਸਿੰਘ ਤਾਰੀ, ਭਿੰਦਰ ਦਿਓਲ, ਪ੍ਰੇਮ ਸਿੰਘ ਦਿਓਲ, ਰਛਪਾਲ ਸਿੰਘ ਚੀਨਾ, ਮਹਿੰਦਰ ਸਿੰਘ ਬਾਈ, ਗੁਰਦੀਪ ਸਿੰਘ ਕਾਕੂ, ਅਰਵਿੰਦਰ ਕੁਮਾਰ, ਗੁਰਮੀਤ ਸਿੰਘ ਭੋਲਾ, ਗੁਰਚਰਨ ਸਿੰਘ ਸਾਬਕਾ ਮੈਂਬਰ ਆਦਿ ਨੇ ਕਿਹਾ ਕਿ ਹੁਣ ਤੱਕ ਦੀਆਂ ਕੇਂਦਰੀ ਹਕੂਮਤਾਂ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੀ ਕੀਤਾ ਹੈ ਤੇ ਖ਼ਾਸਕਰ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਕੋਝੀਆਂ ਚਾਲਾਂ ਨਾਲ ਸੂਬੇ ਦੇ ਹਿਤਾਂ ਨੁੰ ਤਰਜੀਹ ਦੇਣ ਦੀ ਥਾਂ ਪੰਜਾਬੀ ਸੂਬੇ, ਪੰਜਾਬੀ ਬੋਲੀ ਨੂੰ ਢਾਹ ਲਾਉਣ ਵਿਚ ਕੋਈ ਕਸਰ ਨਹੀਂ ਛੱਡੀ ਹੈ | ਅਕਾਲੀ ਆਗੂਆਂ ਕਿਹਾ ਕਿ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਅਗਵਾਈ ਹੇਠ ਅਕਾਲੀ ਦਲ ਦੇ ਸਮੂਹ ਜੁਝਾਰੂ ਵਰਕਰ ਪਾਰਟੀ ਵਲੋਂ ਉਲੀਕੇ ਜਾਣ ਵਾਲੇ ਕਿਸੇ ਵੀ ਸੰਘਰਸ਼ ਵਿਚ ਅੱਗੇ ਹੋ ਕੇ ਹਿੱਸਾ ਲੈਣਗੇ | ਅਕਾਲੀ ਦਲ (ਪੁਨਰ ਸੁਰਜੀਤ) ਨੇ ਇਸ ਸਬੰਧੀ ਪੰਜਾਬ ਯੂਨੀਵਰਸਟਿੀ ਚੰਡੀਗੜ੍ਹ ਦੇ ਅਭਿਸ਼ੇਕ ਡਾਗਰ, ਜਥੇਬੰਦੀਆਂ ਤੇ ਵਿਦਿਆਰਥੀਆਂ ਦੇ ਹੌਂਸਲੇ ਦੀ ਵੀ ਸ਼ਲਾਘਾ ਕੀਤੀ ਜਿਨ੍ਹਾਂ ਸਦਕਾ 'ਹਲਫਨਾਮੇ' ਦੀ ਸ਼ਰਤ ਉਪਰ ਉਨ੍ਹਾਂ ਵਲੋਂ ਜਿੱਤ ਪ੍ਰਾਪਤ ਕੀਤੀ ਗਈ ਹੈ |
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕਿ੍ਸ਼ਨ ਕੁਮਾਰ ਬਾਵਾ ਗੁਰਦੁਆਰਾ ਸਾਹਿਬ ਪੁਸ਼ਕਰ (ਰਾਜਸਥਾਨ) ਨਤਮਸਤਕ ਹੋਏ ਅਗਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।