27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਿਊ.ਜੀ.ਐੱਮ.ਟੀ ਪਬਲਿਕ ਸਕੂਲ ਭੱਠਾਧੂਹਾ ਵਿਖੇ ਸ੍ਰੀ ਗਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/>

ਅਜੀਤ ਡੈਸਕ 06-11-2025
ਹੰਬੜਾਂ, 5 ਨਵੰਬਰ (ਮੇਜਰ ਹੰਬੜਾਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਨਿਊ.ਜੀ.ਐੱਮ.ਟੀ ਪਬਲਿਕ ਸਕੂਲ ਭੱਠਾਧੂਹਾ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਤੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਰਾਹੀਂ ਹਾਜ਼ਰੀ ਭਰੀ | ਇਸ ਮੌਕੇ ਪਿ੍ੰਸੀਪਲ ਕਨਿਕਾ ਸੱਚਦੇਵਾ ਨੇ ਜੁੜੇ ਵਿਦਿਆਰਥੀਆਂ, ਸਮੂਹ ਅਧਿਆਪਕ 'ਤੇ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੱਤੀ | ਉਨ੍ਹਾਂ ਵਿਦਿਆਰਥੀ ਵਰਗ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਹਿਰਦੇ 'ਚ ਵਸਾ ਕੇ ਸੱਚ ਦੇ ਮਾਰਗ 'ਤੇ ਚੱਲਣ ਵੱਲ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰਬੰਧਕ ਜਸਵਿੰਦਰ ਸਿੰਘ ਥਿੰਦ, ਮੈਡਮ ਲੀਨਾ ਭਾਟੀਆ, ਮੈਡਮ ਬਲਜਿੰਦਰ ਕੌਰ, ਮੈਡਮ ਰਮਨ ਕੈਂਥ, ਇਕਬਾਲ ਸਿੰਘ ਹੰਬੜਾਂ, ਮੈਂਬਰ ਬਲਜਿੰਦਰ ਸਿੰਘ ਸਿੱਧੂ ਬਿੱਲਾ, ਜਗਮਿੰਦਰ ਸਿੰਘ ਜੱਗਾ ਸਮੇਤ ਹੋਰ ਪ੍ਰਬੰਧਕ ਤੇ ਵਿਦਿਆਰਥੀ ਵੀ ਮੌਜੂਦ ਸਨ |

ਪਿਛਲੀ ਖ਼ਬਰ 'ਆਪ' ਸਰਕਾਰ ਦੇ ਸਾਢੇ ਤਿੰਨ ਵਰ੍ਹੇ ਪੂਰੇ ਬੀਤਣ 'ਤੇ ਵੀ ਪੰਚਾਇਤਾਂ ਨੂੰ ਨਹੀਂ ਮਿਲੀਆਂ ਗ੍ਰਾਂਟਾਂ ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਕਿ੍ਸ਼ਨ ਕੁਮਾਰ ਬਾਵਾ ਗੁਰਦੁਆਰਾ ਸਾਹਿਬ ਪੁਸ਼ਕਰ (ਰਾਜਸਥਾਨ) ਨਤਮਸਤਕ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।