27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਪੀਸ ਪਬਲਿਕ ਸਕੂਲ ਭਨੋਹੜ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਸਮਾਗਮ

ਅਜੀਤ ਡੈਸਕ 06-11-2025
ਮੁੱਲਾਂਪੁਰ-ਦਾਖਾ, 5 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਸੀ.ਬੀ.ਐੱਸ.ਈ ਬੋਰਡ ਦੇ ਨਾਮਵਰ ਵਿੱਦਿਅਕ ਅਦਾਰੇ ਪੀਸ ਪਬਲਿਕ ਸਕੂਲ ਨੈਸ਼ਨਲ ਹਾਈਵੇ ਭਨੋਹੜ੍ਹ (ਸਾਹਮਣੇ ਹਵੇਲੀ) ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਪੰਜ ਪਿਆਰਿਆਂ ਦੇ ਰੂਪ 'ਚ ਖਾਲਸਾਈ ਪੋਸ਼ਾਕਾਂ ਵਿਚ ਸਜੇ ਵਿਦਿਆਰਥੀਆਂ ਦਾ ਸਾਥੀ ਵਿਦਿਆਰਥੀਆਂ ਵਲੋਂ ਨਿੱਘਾ ਸਵਾਗਤ ਹੋਇਆ | ਸਕੂਲ ਪਿ੍ੰਸੀਪਲ ਸੀ.ਕੇ ਜੀਜਾ ਵਲੋਂ ਅਧਿਆਪਕ, ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਜੀ ਵਲੋਂ ਲੋਕਾਈ ਨੂੰ ਕਿਰਤ ਕਰੋ, ਵੰਡ ਛਕੋ ਦਾ ਉਪਦੇਸ਼ ਦਿੱਤਾ, ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਧਾਰਮਿਕ ਸਮਾਗਮ ਦੇ ਪਹਿਲੇ ਪੜਾਅ ਵਿਚ ਵਿਦਿਆਰਥੀਆਂ ਵਲੋਂ ਰਲਕੇ ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਅਨੰਦ ਸਾਹਿਬ ਜੀ ਬਾਣੀ ਦੇ ਜਾਪ ਕੀਤੇ ਗਏ | ਵਿਦਿਆਰਥੀਆਂ ਵਲੋਂ 'ਸਤਿਗੁਰੂ ਨਾਨਕ ਪ੍ਰਗਟਿਆ ਮਿੱਟੀ ਧੁੰਦ ਜਗ ਚਾਨਣ ਹੋਆ' 'ਮਿਟਿਆ ਅੰਧੇਰ ਚੰਨ ਚੜਿਆ' ਹੋਰ ਸ਼ਬਦਾਂ ਦਾ ਉਚਾਰਨ ਕਰਦਿਆਂ ਰਸਭਿੰਨਾ ਕੀਰਤਨ ਕੀਤਾ ਗਿਆ | ਵਿਦਿਆਰਥੀਆਂ ਦੁਆਰਾ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਕਵੀਸ਼ਰੀ ਅਤੇ ਸਾਖੀਆ ਪੜ੍ਹੀਆਂ ਗਈਆਂ | ਚਾਰ ਉਦਾਸੀਆਂ ਦੌਰਾਨ 24 ਸਾਲ ਪੈਦਲ ਯਾਤਰਾ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਸੁੱਚੀ ਕਿਰਤ ਕਰੋ, ਵੰਡ ਛਕੋ, ਨਾਮ ਜਪੋ ਅਤੇ ਸਰਬੱਤ ਦਾ ਭਲਾ ਮੰਗੋ ਦਾ ਉਪਦੇਸ਼ ਦਿੰਦਿਆਂ ਔਰਤਾਂ ਦੀ ਬਰਾਬਰੀ ਲਈ ਸਮੁੱਚੀ ਮਾਨਵਤਾ ਨੂੰ ਹਲੂਣਿਆ |
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ 'ਤੇ ਕੇਂਦਰ ਦਾ ਤਾਨਾਸ਼ਾਹੀ ਹਮਲਾ ਨਾ-ਸਹਿਣਯੋਗ-ਲਲਤੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।