18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੁਲਿਸ ਵਲੋਂ 30 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਤਸਕਰ ਸੀਮਾ ਅਤੇ 50 ਗ੍ਰਾਮ ਹੈਰੋਇਨ ਸਮੇਤ ਤਸਕਰ ਕਰਮਜੀਤ ਸਿੰਘ ਮੋਨੂੰ ਕਾਬੂ

ਅਜੀਤ ਡੈਸਕ 07-11-2025
ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਡਾ: ਅੰਕੁਰ ਗੁਪਤਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਬੇਟ ਇਲਾਕੇ ਵਿਚ ਵੱਡੀ ਪੱਧਰ 'ਤੇ ਪਿਛਲੇ ਲੰਬੇ ਸਮੇਂ ਤੋਂ ਨਸ਼ਿਆਂ ਦਾ ਕਾਰੋਬਾਰ ਕਰਕੇ ਨੌੌਜਵਾਨਾਂ ਨੂੰ ਨਸ਼ਿਆਂ ਦੀ ਦਲ-ਦਲ ਵਿਚ ਧਕੇਲਣ ਵਾਲੀ ਔਰਤ ਸੀਮਾ ਪਤਨੀ ਗੁਰਮੀਤ ਸਿੰਘ ਉਰਫ਼ ਸੋਨੂੰ ਵਾਸੀ ਬੀਟਲਾ ਹਾਲ ਵਾਸੀ ਨਵਾਂ ਸਲੇਮਪੁਰਾ (ਖੂਹਾਂ 'ਤੇ) ਨੂੰ ਇਕ ਵਾਰ ਫਿਰ ਥਾਣੇਦਾਰ ਗੁਰਸੇਵਕ ਸਿੰਘ ਨੇ 30 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ.257 ਦਰਜ ਕੀਤਾ ਗਿਆ | ਇਸ ਤੋਂ ਪਹਿਲਾਂ ਵੀ ਉਕਤ ਔਰਤ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਦੇ ਚਾਰ ਮਾਮਲੇ ਦਰਜ ਹਨ ਪਰ ਇਸ ਦੇ ਬਾਵਜੂਦ ਵੀ ਉਹ ਜ਼ਿਲ੍ਹਾ ਜਲੰਧਰ ਵਾਲਾ ਇਲਾਕਾ ਛੱਡ ਕੇ ਥਾਣਾ ਸਿੱਧਵਾਂ ਬੇਟ ਦੀ ਹਦੂਦ ਅੰਦਰ ਬੇਖੌਫ ਹੋ ਕੇ ਕਿਸ ਦੀ ਸਰਪ੍ਰਸਤੀ ਹੇਠ ਕਿਉਂ ਨਸ਼ਾ ਵੇਚ ਰਹੀ ਸੀ ਇਸ ਦੀ ਹੁਣ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਪੱਖ ਜਾਂਚ ਕਰਨੀ ਚਾਹੀਦੀ ਹੈ | ਕਿਉੇਂਕਿ ਜਦੋਂ ਕੁਝ ਮਹੀਨੇ ਪਹਿਲਾਂ ਸੀਮਾ ਰਾਣੀ ਨੂੰ ਪਿੰਡ ਖੁਰਸ਼ੈਦਪੁਰ ਕੋਲੋਂ ਹਿਰਾਸਤ ਵਿਚ ਲਿਆ ਸੀ ਉਸ ਸਮੇਂ ਉਸ ਦੇ ਇਕ ਅਤੀ ਨਜ਼ਦੀਕੀ ਰਿਸ਼ਤੇਦਾਰ ਨੇ ਸ਼ਰੇ੍ਹਆਮ ਪੱਤਰਕਾਰਾਂ ਦੇ ਸਾਹਮਣੇ ਇਹੀ ਥਾਣੇਦਾਰ ਗੁਰਸੇਵਕ ਸਿੰਘ ਅਤੇ ਇਕ ਹੋਰ ਪੁਲਿਸ ਅਧਿਕਾਰੀ ਦੇ ਨਾਮ ਲੈ ਕੇ ਆਖ ਦਿੱਤਾ ਸੀ ਕਿ ਥਾਣੇਦਾਰ ਗੁਰਸੇਵਕ ਸਿੰਘ ਹੀ ਸਾਡੇ ਕੋਲੋਂ ਮਹੀਨਾਂ ਲੈ ਕੇ ਅੱਗੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਦਿੰਦਾ ਹੈ | ਇਸੇ ਤਰ੍ਹਾਂ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਦੇ ਇੰਚਾਰਜ ਥਾਣੇਦਾਰ ਸੁਖਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਕਿਸੇ ਖਾਸ ਮੁਖਬਰ ਦੀ ਇਤਲਾਹ 'ਤੇ ਪਿੰਡ ਪੱਤੀ ਮੁਲਤਾਨੀ ਨਜ਼ਦੀਕ ਇਕ ਟੀ-ਪੁਆਇੰਟ 'ਤੇ ਨਾਕਾਬੰਦੀ ਦੌਰਾਨ ਇਕ ਮੋਟਰਸਾਈਕਲ ਸਪਲੈਂਡਰ ਪਲੱਸ ਰੰਗ ਕਾਲਾ ਨੰ. ਪੀ.ਬੀ.05 ਪੀ-3916 ਦੇ ਚਾਲਕ ਕਰਮਜੀਤ ਸਿੰਘ ਉਰਫ਼ ਮੋਨੂੰ ਪੁੱਤਰ ਬਚਨ ਸਿੰਘ ਵਾਸੀ ਬੇਦੀ ਕਲੋਨੀ, ਵਾਰਡ ਨੰ.6 (ਫਿਰੋਜਪੁਰ) ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ.258 ਦਰਜ ਕਰ ਲਿਆ ਗਿਆ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਜਗਰਾਉਂ 'ਚ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਬਾਰੇ ਕੇਂਦਰ ਦਾ ਫ਼ੈਸਲਾ ਰਾਜ ਦੀ ਖੁਦਮੁਖਤਿਆਰੀ ਨੂੰ ਢਾਹ-ਇਯਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।