18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸੰਬੰਧੀ ਜਗਰਾਉਂ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 07-11-2025

ਮਨਸੂਰਾਂ ਵਿਖੇ ਨਗਰ ਕੀਰਤਨ ਸਜਾਇਆ
ਜੋਧਾਂ, 6 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਲਾਗਲੇ ਪਿੰਡ ਮਨਸੂਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਈ ਰਾਜ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਭਾਈ ਬੂੜਾ ਜੀ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਗੁਰਦੁਆਰਾ ਭਾਈ ਬੂੜਾ ਜੀ ਤੋਂ ਆਰੰਭ ਹੋਇਆ ਨਗਰ ਕੀਰਤਨ ਪਿੰਡ ਦੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਪੜਾਵਾਂ 'ਤੇ ਜਿੱਥੇ ਭਾਈ ਜਰਨੈਲ ਸਿੰਘ ਚਮਿੰਡਾ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਇਸ ਮੌਕੇ ਪ੍ਰਧਾਨ ਰਾਜ ਸਿੰਘ ਮਨਸੂਰਾਂ, ਇੰਦਰਜੀਤ ਸਿੰਘ ਰੇਸ਼ਮ ਕਮੇਟੀ ਮੈਂਬਰ, ਮੈਨੇਜਰ ਸਤਪਾਲ ਸਿੰਘ ਤਲਵੰਡੀ, ਭਾਈ ਬਿੰਦਰ ਸਿੰਘ, ਲਵਪ੍ਰੀਤ ਸਿੰਘ, ਤਰਨਵੀਰ ਸਿੰਘ, ਜਗਵੰਤ ਸਿੰਘ, ਜਸਕਰਨ ਸਿੰਘ, ਪਵਨਦੀਪ ਸਿੰਘ, ਮਨਜੀਤ ਸਿੰਘ ਪੰਚ, ਦਲਵੀਰ ਸਿੰਘ, ਗ੍ਰੰਥੀ ਕੁਲਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਭੂੰਦੜੀ, (ਕੁਲਦੀਪ ਸਿੰਘ ਮਾਨ)-ਪਿੰਡ ਤਲਵਾੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਸੁੰਦਰ ਰੁਮਾਲਿਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ, ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਇਸ ਮੌਕੇ ਗੱਤਕਾ ਪਾਰਟੀ ਨੇ ਆਪਣੀ ਕਲਾ ਦੇ ਜੌਹਰ ਦਿਖਾਏ | ਇਸ ਮੌਕੇ ਮੁੱਖ ਸੇਵਾਦਾਰ ਬਾਬਾ ਤਰਨਜੀਤ ਸਿੰਘ ਤੋਂ ਇਲਾਵਾ ਬੱਚਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਇੰਟਰਨੈਸ਼ਨਲ ਭਾਈ ਜਗਮੋਹਣ ਸਿੰਘ ਮਲਸੀਹਾਂ ਵਾਲੇ ਦੇ ਜਥੇ ਤੋਂ ਇਲਾਵਾ ਹੋਰ ਜੱਥਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਇਸ ਮੌਕੇ ਸਰਪੰਚ ਬਲਜਿੰਦਰ ਸਿੰਘ ਤਲਵਾੜਾ, ਚੇਅਰਮੈਨ ਰਛਪਾਲ ਸਿੰਘ ਤਲਵਾੜਾ ਆਦਿ ਨੇ ਵੀ ਸੰਬੋਧਨ ਕੀਤਾ ਅਤੇ ਆਈਆਂ ਸੰਗਤਾਂ ਨੂੰ ਜੀ ਆਇਆਂ ਸ਼ਬਦ ਕਹੇ | ਇਸ ਮੌਕੇ ਸਾਬਕਾ ਸਰਪੰਚ ਅਮਰੀਕ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਪ੍ਰਧਾਨ ਸੁਖਪਾਲ ਸਿੰਘ, ਵਾਇਸ ਪ੍ਰਧਾਨ ਜਰਨੈਲ ਸਿੰਘ, ਬਾਬਾ ਨੱਥਾ ਸਿੰਘ, ਸੈਕਟਰੀ ਲਖਵੀਰ ਸਿੰਘ, ਗੁਰਮੇਲ ਸਿੰਘ, ਬੇਅੰਤ ਸਿੰਘ ਗਰੇਵਾਲ, ਜਗਤਾਰ ਸਿੰਘ ਬੁੱਟਰ, ਲਖਵੀਰ ਸਿੰਘ, ਹਰਬੰਸ ਸਿੰਘ ਸਾਬਕਾ ਸੈਨਿਕ, ਸਤਨਾਮ ਸਿੰਘ, ਗੁਰਦੀਪ ਸਿੰਘ, ਹਨੀ ਤਲਵਾੜਾ, ਮਹਿੰਦਰ ਸਿੰਘ, ਸੁਰਮੁੱਖ ਸਿੰਘ, ਕਿਰਪਾਲ ਸਿੰਘ, ਗੁਰਨਾਮ ਸਿੰਘ, ਮੰਗਤ ਸਿੰਘ, ਮਨਜੀਤ ਸਿੰਘ, ਸੈਕਟਰੀ ਪਵਨਦੀਪ ਸਿੰਘ, ਰਛਪਾਲ ਸਿੰਘ ਪਾਲੀ, ਜਰਨੈਲ ਸਿੰਘ, ਅਮਰੀਕ ਸਿੰਘ, ਮਨਦੀਪ ਸਿੰਘ, ਸੁਖਚੇਤ ਸਿੰਘ ਤੋਂ ਇਲਾਵਾ ਇਲਾਕੇ ਭਰ ਦੇ ਪਤਵੰਤੇ ਸ਼ਾਮਿਲ ਸਨ |
ਪਿੰਡ ਗੋਂਦਵਾਲ ਵਿਖੇ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਦੀ ਪ੍ਰਬੰਧਕੀ ਕਮੇਟੀ ਅਤੇ ਪਿੰਡ ਗੋਂਦਵਾਲ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਸੁੰਦਰ ਪਾਲਕੀ ਵਿਚ ਸਜਾਇਆ ਗਿਆ | ਨਗਰ ਕੀਰਤਨ ਦੌਰਾਨ ਵੱਖ-ਵੱਖ ਕਵੀਸ਼ਰੀ ਅਤੇ ਢਾਡੀ ਜਥਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ ਗਿਆ | ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋ ਕੇ ਸਮੁੱਚੇ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਸਮੇਂ ਸਮਾਪਤ ਹੋਇਆ | ਇਸ ਮੌਕੇ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਸਰਪੰਚ ਬਲਦੇਵ ਸਿੰਘ ਖ਼ਾਲਸਾ ਗੋਂਦਵਾਲ, ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਕਮੇਟੀ ਦੇ ਪ੍ਰਧਾਨ ਸਰਦੂਲ ਸਿੰਘ, ਪ੍ਰਧਾਨ ਬਲਜਿੰਦਰ ਸਿੰਘ, ਕੈਪਟਨ ਅਮਰ ਸਿੰਘ, ਪੰਚ ਪਿਸ਼ੌਰਾ ਸਿੰਘ, ਪੰਚ ਦਵਿੰਦਰ ਸਿੰਘ, ਪੰਚ ਹਰਜੀਤ ਕੌਰ, ਡਾ: ਜਗਦੇਵ ਸਿੰਘ, ਪ੍ਰਧਾਨ ਮੋਹਣ ਸਿੰਘ, ਖ਼ਜ਼ਾਨਚੀ ਕੁਲਦੀਪ ਸਿੰਘ, ਸੋਹਣ ਸਿੰਘ ਪਟਵਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ, ਸੂਬੇਦਾਰ ਜਗਜੀਤ ਸਿੰਘ ਸਿੱਧੂ, ਬੀਕੇਯੂ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ, ਸੂਬੇਦਾਰ ਅਵਤਾਰ ਸਿੰਘ, ਹੈੱਡ ਗ੍ਰੰਥੀ ਭਾਈ ਨਰਿੰਦਰ ਸਿੰਘ, ਸੂਬੇਦਾਰ ਗੁਰਨਾਮ ਸਿੰਘ ਨਾਹਰ, ਹਰਪ੍ਰੀਤ ਸਿੰਘ ਤੂਰ, ਬਲਜਿੰਦਰ ਸਿੰਘ ਖੰਗੂੜਾ, ਮੇਵਾ ਸਿੰਘ ਗੋਂਦਵਾਲ, ਗੁਰਪ੍ਰੀਤ ਸਿੰਘ ਆਦਿ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਦੀਆਂ ਅੰਡਰ-19 ਲੜਕੀਆਂ ਨੇ ਸਹੋਦਿਆ ਸਕੂਲ ਫੁੱਟਬਾਲ ਟੂਰਨਾਮੈਂਟ ਜਿੱਤਿਆ ਅਗਲੀ ਖ਼ਬਰ ਪੁਲਿਸ ਵਲੋਂ 30 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਤਸਕਰ ਸੀਮਾ ਅਤੇ 50 ਗ੍ਰਾਮ ਹੈਰੋਇਨ ਸਮੇਤ ਤਸਕਰ ਕਰਮਜੀਤ ਸਿੰਘ ਮੋਨੂੰ ਕਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।