ਲੋਹਟਬੱਦੀ, 6 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਇਹ ਸੱਚ ਹੈ ਕਿ ਸੰਨ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ 4 ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੂਰਾ ਨਹੀਂ ਕੀਤਾ | ਆਪਣੇ ਕਾਮੇਡੀ ਚਿਹਰੇ ਅਤੇ ਬਾਅਦ 'ਚ ਐੱਮ.ਪੀ. ਚੋਣਾਂ ਦਰਮਿਆਨ ਲੋਕਾਂ ਨੂੰ ਜਾਤੀ-ਜਮਾਤੀ ਕੰਮਾਂ ਲਈ ਲੀਡਰਾਂ ਦੀ ਘੇਰਾਬੰਦੀ ਕਰਨ ਦੀਆਂ ਸਲਾਹਾਂ ਦੇਣ ਵਾਲਾ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਸਵਾਲ ਕਰ ਰਹੇ ਲੋਕਾਂ ਨੂੰ ਪੁਲਿਸ ਤੋਂ ਕੁਟਵਾ ਰਿਹਾ ਹੈ ਅਤੇ ਝੂਠੇ ਮੁਕਾਬਲੇ ਦਰਜ ਕਰਕੇ ਜੇਲ੍ਹਾਂ 'ਚ ਸੁੱਟਿਆ ਜਾ ਰਿਹਾ ਹੈ ਤੇ ਸਰਕਾਰ ਲੋਕਾਂ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਭੱਜਣ ਰਹੀ ਹੈ | ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਜ. ਬਿਕਰਮਜੀਤ ਸਿੰਘ ਖ਼ਾਲਸਾ ਸਾਬਕਾ ਸੰਸਦੀ ਸਕੱਤਰ, ਪੰਜਾਬ ਨੇ ਕੀਤਾ |