18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਅਜੀਤ ਡੈਸਕ 07-11-2025
ਸਿੱਧਵਾਂ ਬੇਟ, 6 ਨਵੰਬਰ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬੀ.ਬੀ.ਐੱਸ.ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਦੀ ਸ਼ੁਰੂਅਤ ਦੌਰਾਨ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਅਤੇ ਅਧਿਆਪਕਾਂ ਦੁਆਰਾ ਜੋਤੀ ਪੂਜਨ ਕਰਨ ਅਤੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਕੀਤੀ | ਉਪਰੰਤ ਐੱਲ.ਕੇ.ਜੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਅੱਗੇ ਆਉਣ ਵਾਲੇ ਬੱੱਚਿਆਂ ਨੂੰ ਸਮੂਹ ਪ੍ਰਬੰਧਕੀ ਬੋਰਡ ਚੇਅਰਮੈਨ ਸਨੀ ਅਰੋੜਾ, ਵਾਈਸ ਚੇਅਰਮੈਨ ਰਜਿੰਦਰ ਕੁਮਾਰ ਬਾਵਾ, ਪ੍ਰਧਾਨ ਹਰੀਕਿ੍ਸ਼ਨ ਭਗਵਾਨ ਦਾਸ, ਮੈਨੇਜਿੰਗ ਡਾਇਰੈਟਰ ਸ਼ਾਮ ਸੁੰਦਰ ਭਾਰਦਵਾਜ, ਜਨਰਲ ਸੈਕਟਰੀ ਅੰਜੂ ਬਾਲਾ, ਗਗਨਦੀਪ ਬਾਵਾ ਅਤੇ ਪਿ੍ੰਸੀਪਲ ਮੈਡਮ ਮੋਨਾ ਠਾਕੁਰ ਦੀ ਰਹਿਨੁਮਾਈ ਹੇਠ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਉਪਰੰਤ ਐੱਲ.ਕੇ.ਜੀ. ਤੋਂ ਸ਼ੁਰੂ ਕਰਦੇ ਹੋਏ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਪਿ੍ੰਸੀਪਲ ਨੇ ਵਧੀਆ ਕਾਰਗੁਜਾਰੀ ਵਿਖਾਉਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਸਰਾਭਾ ਹਸਪਤਾਲ 'ਚ ਜਨ: ਬਿਮਾਰੀਆਂ ਦਾ ਕੈਂਪ ਅੱਜ ਅਗਲੀ ਖ਼ਬਰ ਪੰਥਕ ਧਿਰਾਂ ਦੇ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਦੀ ਤਰਨ ਤਾਰਨ ਦੀ ਜ਼ਿਮਨੀ ਚੋਣ ਵਿਚ ਜਿੱਤ ਯਕੀਨੀ-ਇਯਾਲੀ, ਹਾਂਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।