18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪੰਜਾਬ ਸਰਕਾਰ ਲੋਕਾਂ ਨੂੰ ਵੀ ਗੁੰਮਰਾਹ ਕਰਨ ਲੱਗੀ-ਦਿਉਲ/ਫੱਲੇਵਾਲ

ਅਜੀਤ ਡੈਸਕ 07-11-2025
ਜੋਧਾਂ/ਲੋਹਟਬੱਦੀ, 6 ਨਵੰਬਰ (ਹੈਪੀ, ਡਾਂਗੋਂ)-ਪੰਜਾਬ ਅੰਦਰ ਸੱਤ੍ਹਾਧਾਰੀ ਆਮ ਆਦਮੀ ਪਾਰਟੀ ਦੀ ਸਰਕਾਰ ਅੱਜ ਆਪਣੇ ਅਧਿਕਾਰਾਂ ਦੀ ਪਾਲਣਾ ਕਰਨ ਦੀ ਬਜਾਇ ਲੋਕ ਮੁੱਦਿਆਂ ਤੋਂ ਪੂਰੀ ਤਰ੍ਹਾਂ ਭਟਕ ਚੁੱਕੀ ਹੈ ਅਤੇ ਜਿਸ ਨੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਬਜਾਇ ਬਾਕੀ ਰਹਿੰਦੇ ਸਮੇਂ ਨੂੰ ਡੰਗ ਟਪਾਉਣ ਵਜੋਂ ਲੋਕਾਂ ਨੂੰ ਗੁੰਮਰਾਹ ਕਰਨਾ ਸ਼ੁਰੂ ਕਰ ਦਿੱਤਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਵਿੰਗ ਕੋਰ ਕਮੇਟੀ ਮੈਂਬਰ ਜਸਕਰਨ ਸਿੰਘ ਦਿਉਲ ਅਤੇ ਚੇਅਰਮੈਨ ਅਕਾਲੀ ਗੁਰਦੀਪ ਸਿੰਘ ਫੱਲੇਵਾਲ ਨੇ ਗੱਲਬਾਤ ਦੌਰਾਨ ਕੀਤਾ ¢ ਦਿਉਲ ਅਤੇ ਫੱਲੇਵਾਲ ਨੇ ਕਿਹਾ ਕਿ ਮੰਨ ਲੈਂਦੇ ਹਾਂ ਕਿ ਹੁਣ ਟਰਾਂਸਪੋਰਟ ਦਫ਼ਤਰਾਂ 'ਚ ਜਾਣ ਦੀ ਲੋੜ ਨਹੀਂ ਪਰੰਤੂ ਸਰਕਾਰ ਨੂੰ ਇਹ ਵੀ ਸਵਾਲ ਹੈ ਕਿ ਜਿੰਨ੍ਹਾਂ ਲੋਕਾਂ ਨੂੰ ਪਿਛਲੇ ਕਰੀਬ ਇਕ ਸਾਲ ਤੋਂ ਆਪਣੇ ਘਰ ਬੈਠਿਆਂ ਡਰਾਈਵਿੰਗ ਲਾਇਸੰਸ ਜਾਂ ਮੋਟਰ-ਗੱਡੀਆਂ ਦੀਆਂ ਰਜਿਸਟ੍ਰੇਸ਼ਨ (ਆਰ.ਸੀ) ਹੀ ਨਹੀਂ ਮਿਲੀਆਂ ਉਨ੍ਹਾਂ ਬਾਰੇ ਭਗਵੰਤ ਮਾਨ ਸਰਕਾਰ ਨੇ ਕੀ ਫ਼ੈਸਲਾ ਕੀਤਾ ਹੈ |
ਪਿਛਲੀ ਖ਼ਬਰ ਜੀ.ਟੀ.ਬੀ. ਕਾਲਜ ਦਾਖਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਸਪਰਿੰਗ ਡਿਊ ਸਕੂਲ ਨੇ ਅਥਲੈਟਿਕ ਮੀਟ ਅਤੇ ਫੁੱਟਬਾਲ ਟੂਰਨਾਮੈਂਟ ਵਿਚ ਜਿੱਤ ਹਾਸਲ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।