ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਪੂਰਾ ਹਫ਼ਤਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਿਤ ਸਾਖੀਆਂ ਸਵੇਰ ਦੀ ਪ੍ਰਾਰਥਨਾ ਸਭਾ ਵਿਚ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ | ਉਪਰੰਤ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਅਤੇ ਸ੍ਰੀ ਅਨੰਦ ਸਾਹਿਬ ਦੇ ਪਾਠ ਹੋਏ | ਵਿਦਿਆਰਥੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਵੱਖ-ਵੱਖ ਸ਼ਬਦਾਂ ਦਾ ਗਾਇਨ ਕੀਤਾ | ਪ੍ਰਾਇਮਰੀ ਵਿੰਗ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਧਾਰਮਿਕ ਗੀਤ ਅਤੇ ਕਵੀਸ਼ਰੀ ਪੇਸ਼ ਕੀਤੀ | ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਸ਼ਬਦ ਗਾਇਨ ਮੁਕਾਬਲੇ ਹੋਏ | ਅਰਦਾਸ ਉਪਰੰਤ ਦੇਗ ਵਰਤਾਈ ਗਈ | ਸਕੂਲ ਪ੍ਰਧਾਨ ਡਾ: ਐੱਚ.ਐੱਸ. ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ: ਮਨਪ੍ਰੀਤ ਕੌਰ ਧਾਲੀਵਾਲ ਅਤੇ ਪਿ੍ੰਸੀਪਲ ਸ੍ਰੀ ਚੰਦਰਸ਼ੇਖਰ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ |