ਰਾਏਕੋਟ, 6 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਿਸ਼ਾਹੀ ਦਸਵੀਂ ਰਾਏਕੋਟ ਵਿਖੇ ਸਿੱਖ ਧਰਮ ਦੇ ਬਾਨੀ ਜਗਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਮਨੁੱਖਤਾ ਦੇ ਭਲੇ ਲਈ ਭਾਈ ਘਨ੍ਹੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ.) ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਸੇਵਾਦਾਰ ਹਰਪ੍ਰੀਤ ਸਿੰਘ ਹੈਪੀ ਤਾਜਪੁਰ ਦੀ ਦੇਖ-ਰੇਖ ਹੇਠ 843ਵਾਂ ਮਹਾਨ ਖ਼ੂਨਦਾਨ ਕੈਂਪ ਗੁਰਦੁਆਰਾ ਸਾਹਿਬ ਦੇ ਮੈਨੇਜਰ ਤਰਸੇਮ ਸਿੰਘ ਬਲਿਆਲ ਦੇ ਸਹਿਯੋਗ ਨਾਲ ਲਗਾਇਆ ਗਿਆ | ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਜਿੱਥੇ ਸਾਨੂੰ ਕਿਰਤ ਕਰੋ, ਨਾਮ ਜਪੋ, ਵੰਡ ਛਕੋ ਦੀ ਅਲੱਖ ਜਗਾਉਂਦਿਆਂ ਸਮੁੱਚੀ ਮਾਨਵਤਾ ਨੂੰ ਇਸ ਸਿਧਾਂਤ 'ਤੇ ਪਹਿਰਾ ਦੇਣ ਅਤੇ ਸਮੁੱਚੀ ਮਾਨਵਤਾ ਨੂੰ ਮਨੁੱਖਤਾ ਦੀ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੱਤਾ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਮਹਾਨ ਖ਼ੂਨਦਾਨ ਕੈਂਪ ਦਾ ਰਸਮੀ ਉਦਘਾਟਨ ਕਰਨ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ ਅਤੇ ਖ਼ੂਨਦਾਨ ਕਰਨ ਵਾਲੀਆਂ ਸੰਗਤਾਂ ਨੂੰ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗਿਆਨੀ ਮਹਿੰਦਰ ਸਿੰਘ ਹੈੱਡ ਗ੍ਰੰਥੀ, ਹਰਪ੍ਰੀਤ ਸਿੰਘ ਗੁਰਦੁਆਰਾ ਇੰਸਪੈਕਟਰ, ਹਰਪ੍ਰੀਤ ਸਿੰਘ ਅਕਾਊਟੈਂਟ, ਹਰਮਿੰਦਰ ਸਿੰਘ ਖਜ਼ਾਨਚੀ, ਗੁਰਦੀਪ ਸਿੰਘ ਸਟੋਰ ਕੀਪਰ, ਹਰਜਿੰਦਰ ਸਿੰਘ ਰਿਕਾਰਡਕੀਪਰ, ਗੁਰਦੇਵ ਸਿੰਘ ਇੰਸਪੈਕਟਰ, ਗੁਰਵਿੰਦਰ ਸਿੰਘ ਸੁਪਰਵਾਈਜ਼ਰ, ਗੁਰਜੀਤ ਸਿੰਘ ਗੁੱਜਰਵਾਲ, ਭਗਵੰਤ ਸਿੰਘ ਪੀ.ਐੱਸ.ਓ., ਹਰਪ੍ਰੀਤ ਸਿੰਘ ਸੇਵਾਦਾਰ, ਕੁਲਦੀਪ ਕੁਮਾਰ ਐੱਸ.ਆਈ, ਅਲਬੇਲ ਸਿੰਘ ਢਿੱਲੋਂ ਏ.ਐੱਸ.ਆਈ ਹਾਜ਼ਰ ਸਨ |