ਰਾਏਕੋਟ/ਹਲਵਾਰਾ, 6 ਨਵੰਬਰ (ਲਿੱਤਰ/ ਉੱਭੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਬੀ.ਐੱਡ. ਦੇ ਵਿਦਿਆਰਥੀਆਂ ਨੇ ਸਹੁੰ ਚੁੱਕ ਸਮਾਗਮ ਵਿਚ ਹਿੱਸਾ ਲੈ ਕੇ ਚੌਕਸੀ ਜਾਗਰੂਕਤਾ ਹਫ਼ਤਾ ਮਨਾਇਆ | ਇਸ ਮੌਕੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਚੇਅਰਮੈਨ ਰਣਜੀਤ ਸਿੰਘ ਨੇ ਦੱਸਿਆ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਹਰ ਸਾਲ ਸਰਦਾਰ ਵੱਲਭਭਾਈ ਪਟੇਲ ਦੇ ਜਨਮ ਦਿਨ 31 ਅਕਤੂਬਰ ਨੂੰ ਸ਼ਾਮਿਲ ਹੋਣ ਵਾਲੇ ਹਫ਼ਤੇ ਦੌਰਾਨ ਮਨਾਇਆ ਜਾਂਦਾ ਹੈ ਤਾਂ ਜੋ ਵੱਖ-ਵੱਖ ਕਾਰਜਾਂ ਅਤੇ ਗਤੀਵਿਧੀਆਂ ਰਾਹੀਂ ਭਿ੍ਸ਼ਟ ਅਭਿਆਸਾਂ ਵਿਰੁੱਧ ਜਾਗਰੂਕਤਾ ਪੈਦਾ ਕੀਤੀ ਜਾ ਸਕੇ | ਉਨ੍ਹਾਂ ਵਿਦਿਆਰਥੀਆਂ ਤੇ ਸਟਾਫ਼ ਨੂੰ ਅਪੀਲ ਕੀਤੀ ਕਿ ਸਾਨੂੰ ਅਜਿਹੇ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ |