18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਪੰਜਾਬ ਦਿਵਸ ਮਨਾਇਆ

ਅਜੀਤ ਡੈਸਕ 07-11-2025
ਜਗਰਾਉਂ, 6 ਨਵੰਬਰ (ਵਿਨੋਦ ਕੁਮਾਰ)-ਸਪਪਿੰਗ ਡਿਊ ਪਬਲਿਕ ਸਕੂਲ ਵਿਚ ਪੰਜਾਬ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਦੀ ਸੰਸਕਿ੍ਤੀ, ਇਤਿਹਾਸ ਅਤੇ ਵਿਰਾਸਤ ਨੂੰ ਦਰਸਾਉਂਦੇ ਹੋਏ ਰੰਗ-ਬਿਰੰਗੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਵਿਸ਼ੇਸ਼ ਅਸੈਂਬਲੀ ਨਾਲ ਹੋਈ, ਜਿਸ ਤੋਂ ਬਾਅਦ ਬੱਚਿਆਂ ਨੇ 'ਸਾਡਾ ਪੰਜਾਬ-ਸਾਡਾ ਮਾਣ' ਵਿਸ਼ੇ 'ਤੇ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਅਤੇ ਅਧਿਆਪਕ ਸੁਮਨਦੀਪ ਕੌਰ, ਕਰਮਜੀਤ ਕੌਰ ਅਤੇ ਹਾਊਸ ਇੰਚਾਰਜ ਬਲਜੀਤ ਸਿੰਘ ਨੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਸਕੂਲ ਦੀ ਪਿ੍ੰਸੀਪਲ ਰੀਨਾ ਜੈਦਿਕਾ ਅਤੇ ਵਾਈਸ ਪਿ੍ੰਸੀਪਲ ਬੇਅੰਤ ਬਾਵਾ ਨੇ ਕਿਹਾ ਕਿ ਪੰਜਾਬ ਦਿਵਸ ਸਾਨੂੰ ਆਪਣੇ ਰਾਜ ਦੀ ਵਿਰਾਸਤ, ਸੱਭਿਆਚਾਰ ਅਤੇ ਮਾਣ ਭਰੇ ਇਤਿਹਾਸ ਦੀ ਯਾਦ ਦਿਵਾਉਂਦਾ ਹੈ | ਇਸ ਸਮੇਂ ਸਮੂਹ ਮੈਨੇਜਮੈਂਟ ਮੈਂਬਰਜ਼ ਪ੍ਰਧਾਨ ਮਨਜੋਤ ਚੌਹਾਨ, ਚੇਅਰਮੈਨ ਬਲਦੇਵ ਬਾਵਾ, ਮੈਨੇਜਿੰਗ ਡਾਇਰੈਕਟਰ ਸੁਖਵਿੰਦਰ ਛਾਬੜਾ, ਡਾਇਰੈਕਟਰ ਨਵਨੀਤ ਚੌਹਾਨ, ਮੈਨੇਜਰ ਮਨਦੀਪ ਚੌਹਾਨ, ਮੈਨੇਜਿੰਗ ਡਾਇਰੈਕਟਰ ਸ. ਬਹਾਦੁਰ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਸਿੱਧੂ ਯੂ.ਐੱਸ.ਏ. ਹਾਜ਼ਰ ਸਨ |
ਪਿਛਲੀ ਖ਼ਬਰ ਵੇਰਕਾ ਨੇ ਪਿੰਡ ਚੀਮਾ 'ਚ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ ਅਗਲੀ ਖ਼ਬਰ ਕਾਲਜ ਆਫ਼ ਐਜ਼ੂਕੇਸ਼ਨ ਗੁਰੂਸਰ ਸੁਧਾਰ ਵਿਖੇ ਐਲੂਮਨੀ ਮੀਟ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।