18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਿਵਾਲਿਕ ਮਾਡਲ ਸਕੂਲ 'ਚ ਮਨਾਇਆ

ਅਜੀਤ ਡੈਸਕ 07-11-2025
ਜਗਰਾਉਂ, 6 ਨਵੰਬਰ (ਵਿਨੋਦ ਕੁਮਾਰ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ 'ਤੇ ਇਸ ਸਮਾਰੋਹ ਦੀ ਸ਼ੁਰੂਆਤ ਸ੍ਰੀ ਜਪੁਜੀ ਸਾਹਿਬ ਜੀ, ਸ੍ਰੀ ਚੌਪਈ ਸਾਹਿਬ ਜੀ ਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ, ਜਿਸ ਨਾਲ ਸਕੂਲ ਦਾ ਸਾਰਾ ਮਾਹੌਲ ਗੁਰਬਾਣੀ ਦੇ ਮਿੱਠੇ ਸੁਰਾਂ ਨਾਲ ਗੂੰਜ ਉੱਠਿਆ | ਇਸ ਮੌਕੇ ਪਿ੍ੰਸੀਪਲ ਮੈਡਮ ਨੀਲਮ ਸ਼ਰਮਾ ਨੇ ਬੱਚਿਆਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ 'ਤੇ ਚਾਨਣਾ ਪਾਉਂਦੇ ਹੋਏ ਸੇਵਾ ਦਾ ਮਹੱਤਵ ਅਤੇ ਗੁਰੂ ਸਾਹਿਬ ਦਰਸਾਏ ਰਸਤੇ 'ਤੇ ਤੁਰਨ ਲਈ ਪ੍ਰੇਰਿਤ ਕੀਤਾ | ਡਾਇਰੈਕਟਰ ਡੀ.ਕੇ. ਸ਼ਰਮਾ, ਉੱਪ ਪ੍ਰਧਾਨ ਇਸ਼ਿਤਾ ਗੁਪਤਾ, ਸਮੂਹ ਸਟਾਫ਼ ਅਤੇ ਬੱਚਿਆਂ ਨੇ ਗੁਰੂ ਸਾਹਿਬ ਦੇ ਚਰਨਾਂ ਵਿਚ ਨਮਸਕਾਰ ਕਰਕੇ ਅਸੀਸਾਂ ਪ੍ਰਾਪਤ ਕੀਤੀਆਂ | ਸਮਾਰੋਹ ਤੋਂ ਬਾਅਦ ਦੇਗ ਵਰਤਾਈ ਗਈ ਅਤੇ ਬੱਚਿਆਂ ਵਲੋਂ ਲੰਗਰ ਦੀ ਸੇਵਾ ਬੜੇ ਪਿਆਰ ਅਤੇ ਨਿਮਰਤਾ ਨਾਲ ਕੀਤੀ ਗਈ |
ਪਿਛਲੀ ਖ਼ਬਰ ਪਿੰਡ ਬੁਰਜ ਹਰੀ ਸਿੰਘ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਅਗਲੀ ਖ਼ਬਰ ਵੇਰਕਾ ਨੇ ਪਿੰਡ ਚੀਮਾ 'ਚ ਦੁੱਧ ਉਤਪਾਦਕਾਂ ਨੂੰ ਮੁਨਾਫ਼ਾ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।