18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪਿੰਡ ਬੁਰਜ ਹਰੀ ਸਿੰਘ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ

ਅਜੀਤ ਡੈਸਕ 07-11-2025
ਰਾਏਕੋਟ, 6 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਨਜ਼ਦੀਕੀ ਪਿੰਡ ਬੁਰਜ ਹਰੀ ਸਿੰਘ ਵਿਖੇ ਪਰਾਲੀ ਪ੍ਰਬੰਧਨ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਮੌਕੇ ਉਪ ਮੰਡਲ ਮੈਜਿਸਟਰੇਟ ਰਾਏਕੋਟ ਉਪਿੰਦਰਜੀਤ ਕੌਰ ਬਰਾੜ ਅਤੇ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਲਾਕ ਖੇਤੀਬਾੜੀ ਅਫ਼ਸਰ ਸੁਧਾਰ ਡਾ. ਨੀਰਜ ਸ਼ਰਮਾ ਦੀ ਅਗਵਾਈ ਵਿਚ ਖੇਤੀਬਾੜੀ ਦਫ਼ਤਰ ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐੱਮ ਰਾਏਕੋਟ ਉਪਿੰਦਰਜੀਤ ਕੌਰ ਬਰਾੜ ਨੇ ਕਿਹਾ ਕਿ ਪਰਾਲੀ ਨੂੰ ਸਾੜ੍ਹਨ ਨਾਲ ਵਾਤਾਵਰਨ 'ਤੇ ਬਹੁਤ ਮਾੜਾ ਅਸਰ ਪੈਂਦਾ ਹੈ | ਇਸ ਸਮੇਂ ਡੀ.ਐੱਸ.ਪੀ. ਰਾਏਕੋਟ ਹਰਜਿੰਦਰ ਸਿੰਘ ਵਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਦੇ ਸਹਿਯੋਗ ਦੀ ਮੰਗ ਕੀਤੀ | ਇਸ ਮੌਕੇ ਬਲਾਕ ਖੇਤੀਬਾੜੀ ਅਫ਼ਸਰ ਸੁਧਾਰ ਡਾ. ਨੀਰਜ ਸ਼ਰਮਾ ਨੇ ਦੱਸਿਆ ਕਿ ਪਰਾਲੀ ਪ੍ਰਬੰਧਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਵੀ ਵਾਧਾ ਹੁੰਦਾ ਹੈ | ਕੈਂਪ ਦੌਰਾਨ ਖੇਤੀਬਾੜੀ ਵਿਸਥਾਰ ਅਫ਼ਸਰ ਰਵਿੰਦਰ ਕੁਮਾਰ ਨੇ ਖੇਤੀਬਾੜੀ ਵਿਭਾਗ ਵਲੋਂ ਸਬਸਿਡੀ ਤੇ ਬੀਜ ਅਤੇ ਜਿਪਸਮ ਬਾਰੇ ਦੱਸਿਆ ਅਤੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਡਾ. ਜਸਕੀਰਤ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਡਾ. ਨਿਖਿਲ ਅਤੇ ਡਾ. ਲਵਪ੍ਰੀਤ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਫਾਇਦਾ ਲੈਣ ਲਈ ਈ.ਕੇ.ਵਾਈ.ਸੀ ਕਰਵਾਉਣ ਬਾਰੇ ਕਿਹਾ ਗਿਆ | ਗੁਰਵੀਰ ਸਿੰਘ ਸਹਾਇਕ ਟੈਕਨੋਲੋਜੀ ਮੈਨੇਜਰ ਵਲੋਂ ਆਤਮਾ ਸਕੀਮ ਅਧੀਨ ਕਰਨ ਵਾਲੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਣੂੰ ਕਰਵਾਇਆ ਗਿਆ | ਕੈਂਪ ਵਿਚ ਹਾਜ਼ਰ ਅਗਾਂਹਵਧੂ ਕਿਸਾਨ ਤਰਨਜੀਤ ਸਿੰਘ ਬਿੱਟੂ ਤਲਵੰਡੀ, ਕੋਆਪ੍ਰੇਟਿਵ ਸੈਕਟਰੀ ਕੁਲਵਿੰਦਰ ਸਿੰਘ ਢਿੱਲੋਂ ਤਲਵੰਡੀ ਰਾਏ, ਖੇਤੀਬਾੜੀ ਵਿਭਾਗ ਦੇ ਸਵਰਨਜੀਤ ਸਿੰਘ, ਹਰਜੀਤ ਸਿੰਘ, ਮਨਦੀਪ ਸਿੰਘ ਅਤੇ ਹੋਰ ਅਗਾਂਹਵਧੂ ਕਿਸਾਨ ਹਾਜ਼ਰ ਸਨ |
ਪਿਛਲੀ ਖ਼ਬਰ 'ਆਪ' ਸਰਕਾਰ ਨੰਬਰਦਾਰਾਂ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ਕਰਨ ਤੋਂ ਭੱਜਣ ਲੱਗੀ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਿਵਾਲਿਕ ਮਾਡਲ ਸਕੂਲ 'ਚ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।