ਰਾਏਕੋਟ, 6 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਰਾਏਕੋਟ ਦੀ ਮੀਟਿੰਗ ਤਹਿਸੀਲ ਕੰਪਲੈਕਸ ਰਾਏਕੋਟ ਵਿਖੇ ਯੂਨੀਅਨ ਦੇ ਦਫ਼ਤਰ ਵਿਚ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਦੀ ਅਗਵਾਈ ਹੇਠ ਹੋਈ | ਮੀਟਿੰਗ ਦੌਰਾਨ 'ਆਪ' ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਨੰਬਰਦਾਰਾਂ ਦੀਆਂ ਮੰਗਾਂ ਨੂੰ ਨਾ ਪੂਰਾ ਕਰਨ 'ਤੇ ਪੰਜਾਬ ਸਰਕਾਰ ਨੂੰ ਆੜ੍ਹੇ ਹੱਥੀਂ ਲੈਂਦਿਆਂ ਕਰੜੇ ਸ਼ਬਦਾਂ ਨਾਲ ਨਿਖੇਧੀ ਕੀਤੀ | ਇਸ ਮੌਕੇ ਪ੍ਰਧਾਨ ਸੁਖਪਾਲ ਸਿੰਘ ਗੋਂਦਵਾਲ ਅਤੇ ਜਨਰਲ ਸਕੱਤਰ ਪਾਲ ਸਿੰਘ ਰਾਏਕੋਟ ਨੇ ਆਖਿਆ ਕਿ ਜੇਕਰ ਮੁੱਖ ਮੰਤਰੀ ਪੰਜਾਬ ਨੇ ਨੰਬਰਦਾਰਾਂ ਦੀਆਂ ਮੁੱਖ ਮੰਗਾਂ ਨੂੰ ਜਲਦ ਪੂਰਾ ਨਾ ਕੀਤਾ ਵੱਡਾ ਸੰਘਰਸ਼ ਕੀਤਾ ਜਾਵੇਗਾ | ਇਸ ਤੋਂ ਇਲਾਵਾ ਪਿੰਡ ਰਾਜੋਆਣਾ ਦੇ ਨੰਬਰਦਾਰ ਹਰਪਾਲ ਸਿੰਘ ਦੀ ਪਤਨੀ ਦੀ ਮੌਤ 'ਤੇ ਯੂਨੀਅਨ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਅਵਤਾਰ ਸਿੰਘ ਰਾਏਕੋਟ, ਪ੍ਰੀਤਮ ਸਿੰਘ ਬਰ੍ਹਮੀ, ਬਲਜਿੰਦਰ ਕੌਰ ਨੰਗਲ ਕਲਾਂ, ਚਮਕੌਰ ਸਿੰਘ ਜੌਹਲਾਂ, ਅਵਤਾਰ ਸਿੰਘ ਲੋਹਟਬੱਦੀ, ਜਸਵੀਰ ਕੌਰ ਤਾਜਪੁਰ, ਬਚਨ ਸਿੰਘ ਬਿੰਜਲ, ਸੁਖਦੀਪ ਸਿੰਘ ਬਿੰਜਲ, ਪਰਮਜੀਤ ਕੌਰ ਜੌਹਲਾਂ, ਬਲਜੀਤ ਸਿੰਘ ਭੈਣੀ ਦਰੇੜਾ ਆਦਿ ਹਾਜ਼ਰ ਸਨ |