18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਭਰੋਵਾਲ ਕਲਾਂ 'ਚ ਆਮ ਆਦਮੀ ਪਾਰਟੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਸਾਢੇ 8 ਲੱਖ ਦੀ ਗ੍ਰਾਂਟ ਭੇਟ

ਅਜੀਤ ਡੈਸਕ 07-11-2025
ਭੂੰਦੜੀ, 6 ਨਵੰਬਰ (ਕੁਲਦੀਪ ਸਿੰਘ ਮਾਨ)-ਪਿੰਡ ਭਰੋਵਾਲ ਕਲਾਂ ਵਿਖੇ ਪੰਜਾਬ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਸਾਢੇ 8 ਲੱਖ ਰੁਪਏ ਦੀ ਗ੍ਰਾਂਟ ਭੇਟ ਕੀਤੀ ਗਈ | ਇਹ ਗ੍ਰਾਂਟ ਡਾ: ਕੇ.ਐੱਨ.ਐੱਸ. ਕੰਗ ਅਤੇ ਬੀ.ਡੀ.ਓ. ਗੁਰਪ੍ਰੀਤ ਸਿੰਘ ਵਲੋਂ ਸਰਪੰਚ ਕੁਲਦੀਪ ਸਿੰਘ ਅਤੇ ਸਮੂਹ ਗ੍ਰਾਮ ਪੰਚਾਇਤ ਨੂੰ ਦਿੱਤੀ ਗਈ | ਇਸ ਮੌਕੇ ਪਿੰਡ ਵਾਸੀਆਂ ਨੇ ਆਮ ਆਦਮੀ ਪਾਰਟੀ ਸਰਕਾਰ ਦਾ ਧੰਨਵਾਦ ਕੀਤਾ | ਸਰਪੰਚ ਕੁਲਦੀਪ ਸਿੰਘ ਨੇ ਦੱਸਿਆ ਕਿ ਪਿੰਡ ਦੇ ਬਾਕੀ ਰਹਿੰਦੇ ਵਿਕਾਸ ਕਾਰਜਾਂ ਜਿਵੇਂ ਕਿ ਮੁਹੱਲਾ ਕਲੀਨਿਕ, ਕਮਿਊਨਿਟੀ ਸੈਂਟਰ ਅਤੇ ਛੱਪੜ ਤੋਂ ਬਾਹਰ ਨਿਕਾਸੀ ਨਾਲੇ ਦੀ ਲੋੜ ਬਾਰੇ ਮੰਗ ਪੱਤਰ ਡਾ. ਕੰਗ ਨੂੰ ਸੌਂਪਿਆ ਗਿਆ ਹੈ | ਇਸ ਦੇ ਨਾਲ ਹੀ ਭਰੋਵਾਲ ਕਲਾਂ ਤੋਂ ਬਾਸੀਆਂ ਬੇਟ ਤੱਕ ਦੀ ਸੜਕ ਪੱਕੀ ਕਰਨ ਦੀ ਵੀ ਮੰਗ ਕੀਤੀ ਗਈ ਹੈ | ਇਸ ਮੌਕੇ ਪੰਚ ਅਵਤਾਰ ਸਿੰਘ, ਸੰਤੋਖ ਸਿੰਘ, ਦਰਸ਼ਨ ਸਿੰਘ, ਅਜਮੇਰ ਸਿੰਘ, ਕਰਮਜੀਤ ਸਿੰਘ ਕੰਮਾਂ, ਏਕਮ ਸਿੰਘ, ਨੰਬਰਦਾਰ ਜਗਤਾਰ ਸਿੰਘ, ਸੈਕਟਰੀ ਚਰਨਜੀਤ ਸਿੰਘ, ਸੁਰਿੰਦਰ ਸਿੰਘ, ਬਲਾਕ ਪ੍ਰਧਾਨ ਸਤਵਿੰਦਰ ਸਿੰਘ, ਬਲਵੰਤ ਸਿੰਘ ਤੱਤਲਾ, ਬਲਜਿੰਦਰ ਸਿੰਘ ਮਾਣ, ਜਗਤਾਰ ਸਿੰਘ ਤਾਰੀ, ਬਿੱਟੂ ਗਰੇਵਾਲ, ਝਲਮਨ ਸਿੰਘ, ਗੁਰਦੀਪ ਸਿੰਘ ਦੀਪਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕੀਮਾਨ ਵਿਖੇ ਮਨਾਇਆ ਅਗਲੀ ਖ਼ਬਰ 'ਆਪ' ਸਰਕਾਰ ਨੰਬਰਦਾਰਾਂ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਨੂੰ ਪੂਰਾ ਕਰਨ ਤੋਂ ਭੱਜਣ ਲੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।