ਚੌਂਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਤੇਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੌਂਕੀਮਾਨ ਵਿਖੇ ਸਕੂਲ ਦੇ ਡਾਇਰੈਕਟਰ ਅਕਸੈ ਕੁਮਾਰ ਸਿੰਘ ਪਟਿਆਲ ਤੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਪ੍ਰਕਾਸ਼ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਕੂਲ ਸਟਾਫ਼ ਤੇ ਵਿਦਿਆਰਥੀਆਂ ਵਲੋਂ ਸਰਬੱਤ ਦੇ ਭਲੇ, ਚੜ੍ਹਦੀ ਕਲਾਂ ਤੇ ਹਮੇਸ਼ਾ ਮੇਹਰ ਭਰਿਆ ਹੱਥ ਰੱਖਣ ਦੀ ਗੁਰੂ ਸਹਿਬਾਨਾਂ ਅੱਗੇ ਅਰਦਾਸ ਕੀਤੀ ਗਈ | ਇਸ ਮੌਕੇ ਜਸਵੀਰ ਸਿੰਘ ਪ੍ਰੋਫ਼ੈਸਰ ਜੀ.ਐੱਨ.ਈ ਇੰਜੀਨੀਅਰਿੰਗ ਕਾਲਜ ਲੁਧਿਆਣਾ ਨੇ ਕਥਾਂ ਰਾਹੀਂ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਮੈਡਮ ਬਲਵਿੰਦਰ ਕੌਰ ਨੇ ਹਾਜ਼ਰੀਨਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ |