ਚੌਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਰੈਨੇਸਾਂਸ ਕੌਨਵੈਂਟ ਸਕੂਲ ਚੌਂਕੀਮਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ-ਭਾਵਨਾਂ ਨਾਲ ਮਨਾਇਆ ਗਿਆ | ਸਭ ਤੋਂ ਪਹਿਲਾਂ ਬੱਚਿਆਂ ਵਲੋਂ ਮੂਲ ਮੰਤਰ ਦਾ ਜਾਪ ਕੀਤਾ ਗਿਆ ਅਤੇ ਬਾਅਦ ਵਿਚ ਸ਼ਬਦ ਗਾਇਣ ਕੀਤੇ ਗਏ | ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਸਾਖੀਆ ਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਸਕੂਲ ਦੇ ਡਾਇਰੈਕਟਰ ਮੈਡਮ ਐਨੀ ਬਜਾਜ, ਪਿ੍ੰਸੀਪਲ ਮੈਡਮ ਕਿਰਨ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ | ਮੈਡਮ ਐਨੀ ਬਜਾਜ ਨੇ ਬੱਚਿਆਂ ਨੂੰ ਸੰਬੋਧਨ ਕਰਦੇ ਕਿਹਾ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ |