ਜਗਰਾਉਂ, 6 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਜੋ ਕਿ ਪਿਛਲੇ ਬਹੁਤ ਸਮੇਂ ਤੋਂ ਧੜਾਧੜ ਵੀਜ਼ੇ ਲਗਵਾ ਕੇ ਖਿੱਚ ਦਾ ਕੇਂਦਰ ਬਣੀ ਹੋਈ ਹੈ | ਸੰਸਥਾ ਦੇ ਐੱਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦੇ ਤਜਰਬੇਕਾਰ ਅਤੇ ਮਿਹਨਤੀ ਸਟਾਫ਼ ਵਲੋਂ ਦਿੱਤੀਆਂ ਜਾ ਰਹੀਆਂ ਯੋਗ ਸੇਵਾਵਾਂ ਕਰਕੇ ਸੰਸਥਾ ਦੇ ਵਿਦਿਆਰਥੀ ਆਈਲੈਟਸ ਵਿਚ ਵਧੀਆ ਸਕੋਰ ਪ੍ਰਾਪਤ ਕਰ ਰਹੇ ਹਨ ਅਤੇ ਇੰਮੀਗ੍ਰੇਸ਼ਨ ਦੇ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਕੰਮ ਕਰਕੇ ਵੱਡੀ ਗਿਣਤੀ ਵਿਚ ਲਗਾਤਾਰ ਕੈਨੇਡਾ, ਆਸਟ੍ਰੇਲੀਆ, ਜਾਣ ਵਾਲੇ ਚਾਹਵਾਨ ਲੋਕਾਂ ਦੇ ਵਿਜ਼ਟਰ ਵੀਜ਼ੇ ਲੱਗ ਰਹੇ ਹਨ | ਜਿੰਨ੍ਹਾਂ ਵਿਚੋਂ ਅਮਨਦੀਪ ਸਿੰਘ ਸਿੱਧੂ ਨਿਵਾਸੀ ਜੌਹਲਾਂ ਦਾ ਵਿਜ਼ਟਰ ਵੀਜ਼ਾ ਵੀ ਮੈਕਰੋ ਗਲੋਬਲ ਦੀ ਜਗਰਾਉਂ ਬ੍ਰਾਂਚ ਨੇ ਲਗਵਾ ਕੇ ਦਿੱਤਾ ਹੈ | ਇਸ ਮੌਕੇ ਸ: ਗੁਰਮਿਲਾਪ ਸਿੰਘ ਡੱਲਾ ਨੇ ਅਮਨਪ੍ਰੀਤ ਸਿੰਘ ਸਿੱਧੂ ਤੇ ਉਸਦੇ ਪਰਿਵਾਰ ਨੂੰ ਵਧਾਈ ਦਿੱਤੀ |