18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਪ੍ਰਸ਼ਾਸਨ ਵਲੋਂ ਵਿਲੇਜ ਡਿਫੈਂਸ ਕਮੇਟੀਆਂ ਨੂੰ ਕਾਰਡ ਜਾਰੀ ਕਰਨ ਲਈ ਵਿਸ਼ੇਸ਼ ਸਮਾਗਮ

ਅਜੀਤ ਡੈਸਕ 07-11-2025
ਗੁਰੂਸਰ ਸੁਧਾਰ, 6 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ)-ਸੂਬਾ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਸਥਾਨਕ ਕਸਬੇ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਜਿਥੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਉਥੇ ਨਵੇਂ ਕਾਰਡ ਵੀ ਜਾਰੀ ਕੀਤੇ ਗਏ | ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਤਹਿਸੀਲਦਾਰ ਰਾਏਕੋਟ ਵਿਸ਼ਾਲ ਸ਼ਰਮਾ ਸਮੇਤ ਬੀ.ਡੀ.ਪੀ.ਓ. ਜਸਤਿੰਦਰ ਸਿੰਘ ਸੁਧਾਰ, ਥਾਣਾ ਮੁਖੀ ਸੁਧਾਰ ਸਬ ਇੰਸਪੈਕਟਰ ਗੁਰਦੀਪ ਸਿੰਘ, ਮੁਹਿੰਮ ਦੇ ਹਲਕਾ ਰਾਏਕੋਟ ਕੋਆਰਡੀਨੇਟਰ ਅਮਰਜੀਤ ਸਿੰਘ ਗੋਂਦਵਾਲ, ਉੱਪ ਕੋਆਰਡੀਨੇਟਰ ਲਵਜਿੰਦਰ ਸਿੰਘ, ਜ਼ਿਲ੍ਹਾ ਕੋਆਰਡੀਨੇਟਰ ਪਰਮਿੰਦਰ ਸਿੰਘ ਰੱਤੋਵਾਲ ਤੇ ਗੁਰਮੁਖ ਸਿੰਘ ਘੁਮਾਣ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਹਾਜ਼ਰੀਨਾਂ ਨੂੰ ਇਸ ਮੌਕੇ ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਬੰਧੀ ਦਿੱਤਾ ਗਿਆ ਵੀਡੀਓ ਸੰਦੇਸ਼ ਵੀ ਸਕਰੀਨ ਉੱਪਰ ਦਿਖਾਇਆ ਗਿਆ | ਨਵੀਂ ਆਬਾਦੀ ਅਕਾਲਗੜ੍ਹ, ਅਕਾਲਗੜ੍ਹ ਕਲਾਂ, ਰੱਤੋਵਾਲ, ਰਾਜੋਆਣਾ ਖ਼ੁਰਦ, ਘੁਮਾਣ ਦੇ ਪੰਚਾਇਤੀ ਨੁਮਾਇੰਦਿਆਂ ਤੇ ਵਿਲੇਜ਼ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਤਹਿਸੀਲਦਾਰ ਵਿਸ਼ਾਲ ਸ਼ਰਮਾ ਨੇ ਕਿਹਾ ਕਿ ਵਿਲੇਜ਼ ਡਿਫੈਂਸ ਕਮੇਟੀਆਂ ਦਾ ਮੁਹਿੰਮ ਨੂੰ ਪੂਰਾ ਸਹਿਯੋਗ ਮਿਲਣ ਕਾਰਨ ਉਹ ਦਿਨ ਦੂਰ ਨਹੀਂ ਜਦ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਵੱਢ ਦਿੱਤਾ ਜਾਵੇਗਾ | ਥਾਣਾ ਮੁਖੀ ਸਬ ਇੰਸਪੈਕਟਰ ਗੁਰਦੀਪ ਸਿੰਘ ਨੇ ਇਸ ਮੁਹਿੰਮ ਵਿਚ ਗ੍ਰਾਮ ਪੰਚਾਇਤਾਂ ਵਲੋਂ ਨਿਭਾਏ ਜਾ ਰਹੇ ਮਹੱਤਵਪੂਰਨ ਰੋਲ ਦੀ ਸ਼ਲਾਘਾ ਕੀਤੀ | ਇਸ ਮੌਕੇ ਸਰਪੰਚ ਬੀਬੀ ਮਨਜੀਤ ਕੌਰ, ਭਵਨਦੀਪ ਸਿੰਘ, ਕਲਰਕ ਗੁਰਜੋਤ ਸਿੰਘ, ਪੰਚਾਇਤ ਸਕੱਤਰ ਧਰਮਿੰਦਰ ਗਿੱਲ ਪੰਚਾਇਤ ਸਕੱਤਰ ਗੁਰਮੀਤ ਸਿੰਘ, ਸਰਪੰਚ ਸਵਰਨਜੀਤ ਕੌਰ, ਸਾਬਕਾ ਸਰਪੰਚ ਨਰਿੰਦਰ ਸਿੰਘ ਸੰਘੇੜਾ, ਜਪਜੋਤ ਸਿੰਘ, ਅਮਰਜੀਤ ਸਿੰਘ ਉੱਪਲ ਆਦਿ ਸਮੇਤ ਹੋਰ ਪਤਵੰਤੇ ਸੱਜਣ ਤੇ ਪੰਚ, ਸਰਪੰਚ ਹਾਜ਼ਰ ਸਨ |
ਪਿਛਲੀ ਖ਼ਬਰ ਰਛੀਨ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਮੈਕਰੋ ਗਲੋਬਲ ਜਗਰਾਉਂ ਬ੍ਰਾਂਚ ਨੇ ਲਗਵਾਇਆ ਇਕ ਮਹੀਨੇ 'ਚ ਇਕ ਹੋਰ ਵਿਜ਼ਟਰ ਵੀਜ਼ਾ-ਡੱਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।