ਲੋਹਟਬੱਦੀ, 6 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਆਗਮਨ ਦਿਹਾੜੇ ਸੰਬੰਧੀ ਪਿੰਡ ਰਛੀਨ ਗੁਰਦੁਆਰਾ ਸ੍ਰੀ ਅਤਰਸਰ ਸਾਹਿਬ ਵਿਖੇ 3 ਰੋਜ਼ਾ ਸਮਾਗਮ ਕਰਵਾਏ ਗਏ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਢਾਡੀ ਗਿਆਨ ਗਰਿੰਦਰ ਸਿੰਘ ਬੈਂਸ ਅਤੇ ਕਵੀਸਰ ਹਰਜਿੰਦਰ ਸਿੰਘ ਕੁੱਪ ਵਾਲਿਆਂ ਦੇ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਹੈੱਡ ਗ੍ਰੰਥੀ ਜਸਬੀਰ ਸਿੰਘ, ਜਗਦੇਵ ਸਿੰਘ ਦੀਪ, ਕੁਲਦੀਪ ਸਿੰਘ, ਯਾਦਵਿੰਦਰ ਸਿੰਘ, ਗੁਰਚਰਨ ਸਿੰਘ, ਜਰਨੈਲ ਸਿੰਘ, ਡਾ: ਤਸਵੀਰ ਸਿੰਘ, ਬਹਾਦਰ ਸਿੰਘ, ਰੁਪਿੰਦਰ ਸਿੰਘ ਰੂਪੀ, ਆਤਮਾ ਸਿੰਘ, ਹਰਦੇਵ ਸਿੰਘ, ਗੁਰਸੇਵਕ ਸਿੰਘ, ਸੁਖਦੇਵ ਸਿੰਘ, ਸਵਰਨ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਨੇ, ਸੇਵਾਦਾਰਾਂ ਨੇ ਸੇਵਾਵਾਂ ਨਿਭਾਈਆਂ |