ਜਗਰਾਉਂ, 6 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਤਾਬਦੀ ਪੁਰਬ ਅਤੇ ਬਾਬਾ ਦੀਪ ਸਿੰਘ ਸ਼ਹੀਦੀ ਜੋੜ ਮੇਲੇ ਨਮਿਤ ਪੰਜ ਰੋਜ਼ਾ ਸਮਾਗਮ 12 ਨਵੰਬਰ 2025 ਨੂੰ ਸ਼ੁਰੂ ਹੋ ਰਿਹਾ ਹੈ | ਇਹ ਸਮਾਗਮ ਗੁਰਦੁਆਰਾ ਬਖਸ਼ਿਸ਼ਪੁਰਾ ਪਿੰਡ ਲੀਲਾਂ ਮੇਘ ਸਿੰਘ (ਜਗਰਾਉਂ) ਵਿਖੇ ਹੋਵੇਗਾ | ਇਹ ਸਮਾਗਮ ਇਸ ਅਸਥਾਨ ਦੇ ਮੁੱਖ ਸੇਵਾਦਾਰ ਸ੍ਰਤ ਗਿਆਨੀ ਰਣਜੀਤ ਸਿੰਘ ਦੀ ਦੇਖ-ਰੇਖ ਅਤੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਗਿਆਨੀ ਰਣਜੀਤ ਸਿੰਘ ਨੇ ਦੱਸਿਆ ਕਿ 12 ਨਵੰਬਰ ਸਵੇਰੇ 9 ਵਜੇ ਪਹਿਲੀ ਲੜੀ ਦੇ ਅਖੰਡ ਪਾਠ ਪ੍ਰਕਾਸ਼ ਕਰਵਾਏ ਜਾ ਰਹੇ ਹਨ | ਇੰਨ੍ਹਾਂ ਦੇ ਭੋਗ 14 ਨਵੰਬਰ ਨੂੰ ਪੈਣਗੇ | ਇਸ ਦਿਨ ਹੀ ਦੂਸਰੀ ਲੜੀ ਦੇ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਿੰਨ੍ਹਾਂ ਦੇ ਭੋਗ 16 ਨਵੰਬਰ ਨੂੰ ਸਵੇਰੇ 10 ਵਜੇ ਪਾਏ ਜਾਣਗੇ | ਇਸ ਉਪਰੰਤ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸਿੱਖ ਕੌਮ ਦੇ ਨਾਮੀ ਕੀਰਤਨੀ, ਕਵੀਸ਼ਰੀ, ਢਾਡੀ ਜਥੇ ਅਤੇ ਪ੍ਰਚਾਰਕ ਪਹੁੰਚ ਕੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੁੜਨਗੇ |