ਜਗਰਾਉਂ, 7 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਗੁਰਦੁਆਰਾ ਸਿੰਘ ਸਭਾ ਜਗਰਾਉਂ ਵਿਖੇ ਸਮਾਗਮ ਕਰਵਾਇਆ ਗਿਆ | ਸਵੇਰ ਸਮੇਂ ਆਸਾ ਜੀ ਦੀ ਵਾਰ ਦੀ ਸਮਾਪਤੀ ਉਪਰੰਤ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸਜੇ ਦੀਵਾਨਾਂ ਵਿਚ ਪ੍ਰਸਿੱਧ ਰਾਗੀ ਜਥਿਆਂ ਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਬਹੁਤ ਹੀ ਰਸਭਿੰਨਾ ਕੀਰਤਨ ਕੀਤਾ | ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਆਖਿਆ ਕਿ ਜਦੋਂ ਸੰਸਾਰ 'ਤੇ ਕੂੜ ਦਾ ਪਸਾਰਾ ਵਧ ਗਿਆ ਸੀ ਤਾਂ ਗੁਰੂ ਨਾਨਕ ਸਾਹਿਬ ਨੇ ਅਵਤਾਰ ਧਾਰ ਕੇ ਅਗਿਆਨਤਾ ਰੂਪੀ ਹਨੇਰੇ ਨੂੰ ਦੂਰ ਕਰਦਿਆਂ ਸੱਚ ਦੀ ਆਵਾਜ਼ ਨੂੰ ਬੁਲੰਦ ਕੀਤਾ ਅਤੇ ਲੋਕਾਈ ਨੂੰ 'ਕਿਰਤ ਕਰੋ, ਨਾਮ ਜਪੋ, ਵੰਡ ਛਕੋ' ਦਾ ਉਪਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੀਆਂ ਸਿੱਖਿਆਵਾਂ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ | ਇਸ ਮੌਕੇ ਸਮਾਗਮਾਂ ਦੌਰਾਨ ਸੇਵਾ ਕਰਨ ਵਾਲੇ ਸੇਵਾਦਾਰਾਂ ਨੂੰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਗੁਰਪੁਰਬ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਆੜ੍ਹਤੀ ਜਗਜੀਤ ਸਿੰਘ, ਉਪਿੰਦਰ ਸਿੰਘ ਡਿੰਪਲ, ਪ੍ਰੋ: ਮਹਿੰਦਰ ਸਿੰਘ ਜੱਸਲ, ਅਵਤਾਰ ਸਿੰਘ ਮਿਗਲਾਨੀ, ਖ਼ਜ਼ਾਨਚੀ ਚਰਨਜੀਤ ਸਿੰਘ ਚੀਨੂੰ, ਗੁਰਪ੍ਰੀਤ ਸਿੰਘ ਭਜਨਗੜ੍ਹ, ਗੁਰਸ਼ਰਨ ਸਿੰਘ ਮਿਗਲਾਨੀ, ਗੁਰਦੀਪ ਸਿੰਘ ਦੂਆ, ਨਰਿੰਦਰ ਸਿੰਘ ਮਿਗਲਾਨੀ, ਸੋਨੂੰ ਮਿਗਲਾਨੀ, ਜਗਦੀਸ਼ਰ ਸਿੰਘ ਭੋਲਾ, ਰਜਿੰਦਰਪਾਲ ਸਿੰਘ ਮਿਗਲਾਨੀ, ਜਨਪ੍ਰੀਤ ਸਿੰਘ, ਮਨਦੀਪ ਸਿੰਘ ਸੋਢੀ, ਸੋਨੂੰ ਮਿਗਲਾਨੀ, ਅਵਨੀਤ ਸਿੰਘ ਚਾਵਲਾ, ਦੀਪਇੰਦਰ ਸਿੰਘ ਭੰਡਾਰੀ, ਪਰਮਿੰਦਰ ਸਿੰਘ ਖ਼ਾਲਸਾ, ਹਰਜੀਤ ਸਿੰਘ ਸੋਨੂੰ, ਅਜੀਤ ਸਿੰਘ ਠੁਕਰਾਲ, ਇੰਦਰਬੀਰ ਸਿੰਘ ਰਿੰਕੀ ਚਾਵਲਾ, ਦਿਲਮੋਹਣ ਸਿੰਘ, ਜਸਪਾਲ ਸਿੰਘ ਛਾਬੜਾ, ਜਤਵਿੰਦਰਪਾਲ ਸਿੰਘ ਜੇ.ਪੀ., ਅਜੀਤ ਸਿੰਘ ਮਿਗਲਾਨੀ, ਸੁਖਦੇਵ ਸਿੰਘ ਨਸਰਾਲੀ ਹਾਜ਼ਰ ਸਨ |