ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸ਼ਹੀਦ ਭਗਤ ਸਿੰਘ ਕਮਿਊਨਿਟੀ ਸੈਂਟਰ ਰਾਏਕੋਟ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਐੱਸ.ਡੀ.ਐੱਮ ਰਾਏਕੋਟ ਉਪਿੰਦਰਜੀਤ ਕੌਰ ਬਰਾੜ ਅਤੇ ਡੀ.ਐੱਸ.ਪੀ ਹਰਜਿੰਦਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਕਿਉਂਕਿ 'ਆਪ' ਦੇ ਸੂਝਵਾਨ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਮੁੱਖ ਹਿੱਸਾ ਬਣਾਇਆ ਗਿਆ ਹੈ, ਜੋ ਬੜੀ ਮਿਹਨਤ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੱਗੇ ਲਿਜਾ ਰਹੇ ਹਨ | ਇਸ ਮੌਕੇ ਐੱਸ.ਡੀ.ਐੱਮ ਉੁਪਿੰਦਰਜੀਤ ਕੌਰ ਬਰਾੜ ਅਤੇ ਡੀ.ਐੱਸ.ਪੀ ਹਰਜਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਨਸ਼ੇ ਦਾ ਸੇਵਨ ਕਰਦਾ ਜਾਂ ਵੇਚਦਾ ਹੈ, ਉਸ ਦੀ ਤੁਰੰਤ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ | ਕੈਂਪ ਦੌਰਾਨ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਮੋਹਤਵਰਾਂ ਨੇ ਹਾਜ਼ਰੀ ਲਗਵਾਈ | ਇਸ ਮੌਕੇ ਪੀ.ਏ. ਕਮਲ ਸਿੰਘ ਸੁਖਾਣਾ, ਅਮਰਜੀਤ ਸਿੰਘ ਗੋਂਦਵਾਲ ਕੋਆਰਡੀਨੇਟਰ 'ਯੁੱਧ ਨਸ਼ਿਆਂ ਵਿਰੁੱਧ', ਈ.ਓ. ਚਰਨਜੀਤ ਸਿੰਘ, ਤਹਿਸੀਲਦਾਰ ਵਿਸ਼ਾਲ ਵਰਮਾ, ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ, ਜੱਸ ਹਲਵਾਰਾ, ਰਾਏ ਸਿੰਘ ਲੋਹਟਬੱਦੀ, ਬੀ.ਡੀ.ਪੀ.ਓ. ਮਨਜੀਤ ਸਿੰਘ, ਸਰਪੰਚ ਸਰਬਜੀਤ ਸਿੰਘ, ਸਰਪੰਚ ਸੁਰਜੀਤ ਸਿੰਘ ਲਿੱਤਰਾਂ, ਅਮਨਦੀਪ ਸਿੰਘ ਮਾਂਗਟ, ਸਰਪੰਚ ਸਨਦੀਪ ਕੌਰ, ਲਵਜਿੰਦਰ ਸਿੰਘ ਨੱਤ, ਸਰਪੰਚ ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਅਜਮੇਰ ਸਿੰਘ, ਅਮਨਦੀਪ ਸਿੰਘ ਆਦਿ ਹਾਜ਼ਰ ਸਨ |