ਹਠੂਰ, 7 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਡੱਲਾ ਦੇ ਵੱਡੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ ਕੀਰਤਨ ਸਜਾਏ ਗਏ | ਜੋ ਨਗਰ ਦੀ ਪਰਿਕਰਮਾ ਕਰਦਾ ਦੇਰ ਸ਼ਾਮ ਸਮਾਪਤ ਹੋਇਆ | ਇਸ ਦੌਰਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਤੇ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਪ੍ਰਬੰਧਕਾਂ ਨੇ ਜਥਿਆਂ ਅਤੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ, ਚੰਦ ਸਿੰਘ ਡੱਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਠੂਰ, ਸਾਬਕਾ ਸਰਪੰਚ ਨਿਰਮਲ ਸਿੰਘ ਧੀਰਾ, ਅਮਰੀਕ ਸਿੰਘ, ਕੀਰਤ ਸਿੰਘ, ਕਮਿੱਕਰ ਸਿੰਘ, ਜਗਜੀਤ ਸਿੰਘ ਡੱਲਾ, ਡਾ. ਚਰਨਜੀਤ ਸਿੰਘ, ਸਿਮਰਨਜੀਤ ਸਿੰਘ, ਸੁਦਾਗਰ ਸਿੰਘ, ਸੰਤੋਖ ਸਿੰਘ, ਜਗਰਾਜ ਸਿੰਘ, ਪਰਵਾਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਬਾਬਾ ਬੂਟਾ ਸਿੰਘ, ਭਵਨਜੀਤ ਸਿੰਘ, ਪਿੰਦਰ ਸਿੰਘ, ਜਰਨੈਲ ਸਿੰਘ, ਮਨਜੀਤ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ |