26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਪ੍ਰਧਾਨ ਹੰਬੜਾਂ ਤੇ ਬੀਰਮੀ ਤਰਨ ਤਾਰਨ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ 'ਚ ਜੁਟੇ

ਅਜੀਤ ਡੈਸਕ 08-11-2025
ਹੰਬੜਾਂ, 7 ਨਵੰਬਰ (ਮੇਜਰ ਹੰਬੜਾਂ)-ਕਾਂਗਰਸ ਪਾਰਟੀ ਦੇ ਸੁਬਾਈ ਆਗੂ ਪ੍ਰਧਾਨ ਮਨਜੀਤ ਸਿੰਘ ਹੰਬੜਾਂ ਅਤੇ ਸੀਨੀਅਰ ਕਾਂਗਰਸੀ ਆਗੂ ਦਰਸ਼ਨ ਸਿੰਘ ਬੀਰਮੀ ਆਪਣੇ ਸਾਥੀਆਂ ਸਮੇਤ ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਦੀ ਚੋਣ ਮੁਹਿੰਮ 'ਚ ਜੁੱਟੇ ਹੋਏ ਹਨ, ਜਿਸ ਸਬੰਧੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਜਿੱਤ ਤੋਂ ਘਬਰਾਏ ਵਿਰੋਧੀ ਹੁਣ ਦੂਸ਼ਣਬਾਜ਼ੀ ਤੇ ਉੱਤਰ ਆਏ ਹਨ, ਜਿਸ ਤੋਂ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਾਂਗਰਸ ਪਾਰਟੀ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਦਰਜ ਕਰੇਗੀ | ਉਨ੍ਹਾਂ ਵਿਰੋਧੀਆਂ ਵਲੋਂ ਪੰਜਾਬ ਪ੍ਰਦੇਸ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵਿਵਾਦ 'ਚ ਫਸਾਏ ਜਾਣ ਦੀ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਜਿੱਤ ਨੂੰ ਦੇਖਦਿਆਂ ਜਾਣ ਬੁੱਝ ਕੇ ਝੂਠੇ ਕੇਸਾਂ 'ਚ ਫਸਾਇਆਂ ਜਾ ਰਿਹਾ ਹੈ ਤੇ ਉਹ ਫਿਰ ਵੀ ਕਾਂਗਰਸੀ ਉਮੀਦਵਾਰ ਦੇ ਚੋਣ ਪ੍ਰਚਾਰ 'ਚ ਡੱਟੇ ਹੋਏ ਹਨ | ਉਨ੍ਹਾਂ ਕਿਹਾ ਕਿ ਹੁਣ ਤਾਂ ਕੁੱਝ ਦਿਨ ਬਾਕੀ ਹਨ ਜਦੋਂ ਲੋਕ ਕਾਂਗਰਸ ਦੇ ਹੱਕ 'ਚ ਫਤਵਾ ਦਿੰਦਿਆਂ ਕਾਂਗਰਸੀ ਉਮੀਦਵਾਰ ਨੂੰ ਜਿੱਤ ਕੇ ਵਿਰੋਧੀਆਂ ਨੂੰ ਚਿੱਤ ਕਰ ਦੇਣਗੇ | ਪ੍ਰਧਾਨ ਹੰਬੜਾਂ ਨੇ ਕਿਹਾ ਕਿ ਆਪ ਸਰਕਾਰ ਦੀ ਮਾੜੀ ਕਾਰਜੁਗਾਰੀ ਨੂੰ ਦੇਖਦਿਆਂ ਲੋਕ ਹੁਣ ਕਾਂਗਰਸ ਪਾਰਟੀ ਦੇ ਹੱਕ 'ਚ ਫਤਵਾ ਦੇਣ ਲਈ ਤਿਆਰ ਬੈਠੇ ਹਨ ਤੇ ਤਰਨਤਾਰਨ ਜ਼ਿਮਨੀ ਚੋਣ ਕਾਂਗਰਸ ਨੂੰ ਜਿੱਤਾ ਕੇ 2027 'ਚ ਸੂਬੇ ਅੰਦਰ ਕਾਂਗਰਸ ਸਰਕਾਰ ਬਣਾਉਣ ਦਾ ਮੁੱਢ ਬੰਨਣਗੇ |
ਪਿਛਲੀ ਖ਼ਬਰ ਹਲਵਾਰਾ ਅਨਾਜ ਮੰਡੀ 'ਚ ਥਰੈਸ਼ਰ ਚਾਲਕ ਉਡਾ ਰਹੇ ਨੇ ਕਾਨੂੰਨ ਦੀਆਂ ਧੱਜੀਆਂ ਅਗਲੀ ਖ਼ਬਰ ਡੱਲਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।