ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲੀਆਣਾ ਸਾਹਿਬ (ਰਾਏਕੋਟ) ਦੀ ਵਿਦਿਆਰਥਣ ਜੈਸਮੀਨ ਕੌਰ ਨੇ ਜ਼ਿਲ੍ਹਾ ਪੱਧਰੀ 100 ਮੀਟਰ ਅਥਲੈਟਿਕਸ ਮੁਕਾਬਲੇ ਵਿਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਉੱਚਾ ਕੀਤਾ | ਜ਼ਿਕਰਯੋਗ ਹੈ ਕਿ ਮੁੱਲਾਂਪੁਰ-ਦਾਖਾ ਵਿਖੇ ਹੋਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲੈਂਦਿਆਂ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ (ਜਮਾਤ ਪੰਜਵੀਂ) ਸਪੁੱਤਰੀ ਜਸਵੀਰ ਸਿੰਘ ਨੇ 100 ਮੀਟਰ ਦੌੜ ਵਿਚ ਭਾਗ ਲੈਂਦਿਆਂ ਸੋਨ ਤਗਮਾ ਜਿੱਤਿਆ | ਇਸ ਸਮੇਂ ਸਕੂਲ ਪਹੁੰਚਣ 'ਤੇ ਪਿ੍ੰਸੀਪਲ ਸ਼੍ਰੀਮਤੀ ਡਿੰਪਲ ਢਿੱਲੋਂ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥਣ ਦਾ ਸ਼ਾਨਦਾਰ ਸਵਾਗਤ ਕੀਤਾ | ਪਿ੍ੰਸੀਪਲ ਡਿੰਪਲ ਢਿੱਲੋਂ ਨੇ ਇਸ ਪ੍ਰਾਪਤੀ ਲਈ ਵਿਦਿਆਰਥਣ ਅਤੇ ਉਸ ਦੇ ਮਾਤਾ-ਪਿਤਾ ਨੂੰ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਡੀ.ਪੀ.ਈ. ਸੁਦਾਗਰ ਸਿੰਘ ਦੀ ਯੋਗ ਅਗਵਾਈ ਤੇ ਵਿਦਿਆਰਥਣ ਦੀ ਮਿਹਨਤ ਨੂੰ ਦਿੱਤਾ | ਜ਼ਿਕਰਯੋਗ ਹੈ ਕਿ ਹੁਣ ਜੈਸਮੀਨ ਕੌਰ ਸਟੇਟ ਪੱਧਰ ਦੇ ਅਥਲੈਟਿਕਸ ਮੁਕਾਬਲਿਆਂ ਵਿਚ ਭਾਗ ਲਵੇਗੀ | ਇਸ ਸਮੇਂ ਸਰਬਜੀਤ ਕੌਰ ਗਰੇਵਾਲ, ਪਰਮਿੰਦਰ ਕੌਰ, ਗੁਰਮੀਤ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ, ਰਕਸ਼ਾ ਰਾਣੀ, ਪ੍ਰਭਦੀਪ ਕੌਰ, ਮਨਦੀਪ ਕੌਰ, ਸਨਦੀਪ ਕੌਰ, ਬੇਅੰਤ ਕੌਰ, ਰਾਣੀ ਸੈਂਭੀ, ਜਸਵਿੰਦਰ ਕੌਰ, ਸਤਵੀਰ ਸਿੰਘ, ਵਰਿੰਦਰ ਮੋਹਨ ਆਦਿ ਸਟਾਫ਼ ਮੈਂਬਰ ਹਾਜ਼ਰ ਸਨ |