26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਨੈੱਟਬਾਲ ਦੇ ਦਿਲਖਿੱਚਵੇਂ ਮੁਕਾਬਲੇ ਕਰਵਾਏ

ਅਜੀਤ ਡੈਸਕ 08-11-2025
ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਕੂਲ ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ ਦੇ ਸਹਿਯੋਗ ਨਾਲ 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਨੈੱਟਬਾਲ) ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬੜਿੰਗਾ ਵਿਖੇ ਪਿ੍ੰਸੀਪਲ ਗੁਰਦੀਪ ਸਿੰਘ ਬੱਸੀਆਂ ਦੀ ਦੇਖ-ਰੇਖ ਹੇਠ ਕਰਵਾਏ ਗਏ | ਇਸ ਟੂਰਨਾਮੈਂਟ ਦੌਰਾਨ ਸੂਬੇ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਬੱਚਿਆਂ ਵਲੋਂ ਹਿੱਸਾ ਲਿਆ | ਟੂਰਨਾਮੈਂਟ ਦੌਰਾਨ ਹੋਏ ਵੱਖ-ਵੱਖ ਮੁਕਾਬਲਿਆਂ ਦੇ ਬਾਅਦ ਨੈੱਟਬਾਲ ਅੰਡਰ-14 (ਲੜਕੇ) ਵਰਗ ਵਿਚ ਜ਼ਿਲ੍ਹਾ ਬਰਨਾਲਾ ਨੇ ਪਹਿਲਾ, ਜ਼ਿਲ੍ਹਾ ਲੁਧਿਆਣਾ ਨੇ ਦੂਜਾ ਤੇ ਜ਼ਿਲ੍ਹਾ ਮਾਨਸਾ ਨੇ ਤੀਜਾ ਸਥਾਨ ਹਾਸਲ ਕੀਤਾ ਜਦਕਿ ਨੈੱਟਬਾਲ ਅੰਡਰ-19 ਵਰਗ ਦੇ ਫਾਈਨਲ ਵਿਚ ਜ਼ਿਲ੍ਹਾ ਬਰਨਾਲਾ ਨੇ ਪਹਿਲਾ, ਮਾਨਸਾ ਨੇ ਦੂਸਰਾ, ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕਰਕੇ ਵਾਹ-ਵਾਹ ਖੱਟੀ | ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਡਿੰਪਲ ਮਦਾਨ, ਜ਼ਿਲ੍ਹਾ ਲੁਧਿਆਣਾ ਦੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸਿੰਘ, ਡੀ.ਐੱਸ.ਸੀ. ਕੁਲਬੀਰ ਸਿੰਘ, ਸਟੇਟ ਕਮੇਟੀ ਮੈਂਬਰ ਲੈਕਚਰਾਰ ਅਜੀਤਪਾਲ ਸਿੰਘ ਵਲੋਂ ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਸਕੂਲ ਇੰਚਾਰਜ ਧਰਮਪਾਲ ਸਿੰਘ ਆਂਡਲੂ, ਸਰਪੰਚ ਸਰਬਜੀਤ ਕੌਰ, ਡਾਇਰੈਕਟਰ ਜਗਤਾਰ ਸਿੰਘ ਭੈਣੀ ਬੜਿੰਗਾ, ਪ੍ਰਧਾਨ ਰਣਜੀਤ ਸਿੰਘ ਜੀਤਾ, ਪੰਚ ਰਾਮ ਪਿਆਰਾ ਜੋਸ਼ੀ, ਪੰਚ ਅਵਤਾਰ ਸਿੰਘ, ਜਸਪਾਲ ਸਿੰਘ ਬਿੱਲੂ ਹੇਰਾਂ, ਹਰਦੇਵ ਸਿੰਘ ਬਿੱਲਾ, ਸੁਖਵਿੰਦਰ ਸਿੰਘ ਬੁਰਜ ਲਿੱਟਾਂ, ਅਮਨਦੀਪ ਕੌਰ, ਪਰਮਿੰਦਰ ਕੌਰ ਜੱਟਪੁਰਾ, ਕਿਰਨਜੀਤ ਕੌਰ ਤਾਜਪੁਰ, ਸੁਖਵਿੰਦਰ ਕੌਰ ਪੱਖੋਵਾਲ, ਹਰਵਿੰਦਰ ਕੌਰ ਭੈਣੀ ਦਰੇੜਾ, ਕਰਮਜੀਤ ਕੌਰ ਲਿੱਤਰਾਂ, ਗਗਨਦੀਪ ਕੌਰ ਲਿੱਤਰਾਂ, ਰਛਪਾਲ ਸਿੰਘ ਡੀ.ਪੀ.ਈ., ਜਗਜੀਤ ਸਿੰਘ, ਰਮਨਦੀਪ ਸਿੰਘ, ਗੁਰਮੀਤ ਸਿੰਘ, ਡਿੰਪਲ ਪੁਰੀ, ਗਿਆਨ ਚੰਦ, ਅਮਰੀਕ ਸਿੰਘ, ਸਵਰਨ ਸਿੰਘ, ਕੇਵਲ ਕਿ੍ਸ਼ਨ ਗਰਗ, ਰਵਿੰਦਰ ਸਿੰਘ, ਅਮਨਦੀਪ ਕੌਰ, ਹਰਪ੍ਰੀਤ ਕੌਰ, ਨਿਸ਼ਾ ਰਾਣੀ, ਪੂਨਮ ਕੌਰ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਨਾਨਕ ਸਕੂਲ ਮੁੱਲਾਂਪੁਰ ਵਿਖੇ ਸਹੋਦਿਆ ਸਕੂਲਾਂ ਦੀ 3 ਰੋਜ਼ਾ ਫੁੱਟਬਾਲ ਚੈਂਪੀਅਨਸ਼ਿਪ ਸਮਾਪਤ ਅਗਲੀ ਖ਼ਬਰ ਰਾਜਾ ਵੜਿੰਗ ਵਿਰੁੱਧ ਕਾਰਵਾਈ ਉਚਿੱਤ-ਐੱਸ.ਸੀ. ਬੀ.ਸੀ. ਭਲਾਈ ਮੰਚ ਪਮਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।