ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਸਹੋਦਿਆ ਸਕੂਲ ਕੰਪਲੈਕਸ ਪੱਛਮੀ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਿਚ ਸ. ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆਂ | ਜਿਸ ਦੌਰਾਨ ਕਬੱਡੀ ਮੁਕਾਬਲੇ ਅੰਡਰ-14 ਵਰਗ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਪਹਿਲਾ ਸਥਾਨ ਅਤੇ ਅੰਡਰ-17 ਵਰਗ ਵਿਚ ਖਿਡਾਰਨਾਂ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਂਅ ਖੇਡਾਂ ਦੇ ਖੇਤਰ ਵਿਚ ਖੂਬ ਚਮਕਾਇਆ | ਇਸ ਮੌਕੇ ਸਕੂਲ ਪਿ੍ੰਸੀਪਲ ਸ੍ਰੀਮਤੀ ਕਵਿਤਾ ਸ਼ਰਮਾ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੱਤੀ ਅਤੇ ਇਸ ਸ਼ਾਨਦਾਰ ਪ੍ਰਾਪਤੀ 'ਤੇ ਖਿਡਾਰਨਾਂ ਦੀ ਸਖ਼ਤ ਮਿਹਨਤ ਦੀ ਪ੍ਰਸੰਸਾ ਕੀਤੀ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਜੋੜ੍ਹਨ ਲਈ ਅਹਿਮ ਉਪਰਾਲੇ ਕਰਦੀ ਰਹਿੰਦੀ ਹੈ ਤਾਂ ਜੋ ਬੱਚਿਆਂ ਦਾ ਸਰੀਰਿਕ ਤੇ ਬੌਧਿਕ ਵਿਕਾਸ ਹੋ ਸਕੇ | ਪਿ੍ੰਸੀਪਲ ਕਵਿਤਾ ਸ਼ਰਮਾ ਨੇ ਆਖਿਆ ਕਿ ਸੰਸਥਾ ਅੱਗੇ ਵੀ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰੱਖੇਗੀ ਤਾਂ ਜੋ ਬੱਚਿਆਂ ਨੂੰ ਤੰਦਰੁਸਤ ਰੱਖਿਆ ਜਾ ਸਕੇ | ਇਸ ਮੌਕੇ ਸਕੂਲ ਸਟਾਫ਼ ਮੈਂਬਰਾਂ ਨੇ ਵੀ ਹੋਣਹਾਰ ਖਿਡਾਰੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ |