ਹੰਬੜਾਂ, 7 ਨਵੰਬਰ (ਹਰਵਿੰਦਰ ਸਿੰਘ ਮੱਕੜ)-ਆਮ ਆਦਮੀ ਪਾਰਟੀ ਪੰਜਾਬ ਦੇ ਜੁਆਇੰਟ ਸਕੱਤਰ ਮੋਹਨ ਸਿੰਘ ਵਿਰਕ ਨੇ ਹੰਬੜਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਤਰਨ ਤਾਰਨ ਦੀ ਜ਼ਿਮਨੀ ਚੋਣ ਸਰਕਾਰ ਦੇ ਲੋਕ ਕਲਿਆਣੀ ਕੰਮਾਂ ਦੇ ਅਧਾਰ 'ਤੇ ਇਹ ਸੀਟ ਆਮ ਆਦਮੀ ਪਾਰਟੀ ਵੱਡੀ ਲੀਡ ਨਾਲ ਜਿੱਤੇਗੀ, ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਪੰਜਾਬ ਵਿਚ ਲੋਕਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਜਿਵੇਂ ਕਿ ਮੁਫ਼ਤ ਬਿਜਲੀ, ਮੁਫ਼ਤ ਪਾਣੀ, ਮੁਫ਼ਤ ਇਲਾਜ ਅਤੇ ਸਿੱਖਿਆ ਵਿਚ ਸੁਧਾਰਾਂ ਨੇ ਲੋਕਾਂ ਦੀ ਜ਼ਿੰਦਗੀ ਵਿਚ ਅਸਲ ਬਦਲਾਅ ਲਿਆਂਦਾ ਹੈ | ਤਰਨਤਾਰਨ ਹਲਕੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੜਕਾਂ ਦੀ ਮੁਰੰਮਤ, ਸਿਹਤ ਕੇਂਦਰਾਂ ਦਾ ਵਧੀਆ ਪ੍ਰਬੰਧ, ਨੌਜਵਾਨਾਂ ਲਈ ਨੌਕਰੀਆਂ ਦੇ ਕੇ ਲੋਕਾਂ ਦਾ ਮਨ ਜਿੱਤਿਆ ਹੈ | ਮੋਹਨ ਸਿੰਘ ਵਿਰਕ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵੋਟ ਨਾਲ ਇਸ ਵਿਕਾਸ ਨੂੰ ਹੋਰ ਮਜ਼ਬੂਤ ਕਰਨ ਅਤੇ ਭਿ੍ਸ਼ਟਾਚਾਰ ਵਾਲੀਆਂ ਪਾਰਟੀਆਂ ਨੂੰ ਸਖ਼ਤ ਸਬਕ ਸਿਖਾਉਣ | ਉਨ੍ਹਾਂ ਹੋਰ ਕਿਹਾ ਕਿ ਚੋਣਾਂ ਵਿਚ ਕੋਈ ਅਨੈਤਿਕ ਤਰੀਕੇ ਨਹੀਂ ਅਪਨਾਏ ਜਾਣਗੇ | ਚੋਣ ਇਮਾਨਦਾਰੀ ਤੇ ਲੋਕ ਭਲਾਈ ਦੇ ਅਧਾਰ 'ਤੇ ਲੜੀ ਜਾਵੇਗੀ | ਇਹ ਚੋਣ ਤਰਨਤਾਰਨ ਦੇ ਸੂਝਵਾਨ ਲੋਕ ਵੱਡੀ ਲੀਡ ਨਾਲ ਜਿਤਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਿਚ ਕੀਤੇ ਗਏ ਕੰਮਾਂ ਤੋਂ ਖੁਸ਼ ਹੋ ਕੇ ਇਕ ਵਾਰ ਫਿਰ ਇਸ ਵਿਧਾਨ ਸਭਾ ਤੋਂ 'ਆਪ' ਦੇ ਉਮੀਦਵਾਰ ਨੂੰ ਜਿਤਾ ਕੇ ਹਲਕੇ ਦਾ ਵੱਡੇ ਪੱਧਰ 'ਤੇ ਵਿਕਾਸ ਕਰਵਾਉਣ ਵਿਚ ਅਹਿਮ ਰੋਲ ਅਦਾ ਕਰਨਗੇ |