27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2025

ਸਾਇੰਸ ਕਾਲਜ ਜਗਰਾਉਂ ਵਿਖੇ ਦੋ ਰੋਜ਼ਾ ਪੁਸਤਕ ਮੇਲਾ ਲਗਵਾਇਆ

ਅਜੀਤ ਡੈਸਕ 08-11-2025
ਜਗਰਾਉਂ, 7 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ ਦੋ ਰੋਜ਼ਾ ਪੁਸਤਕ ਮੇਲੇ ਦਾ ਆਯੋਜਨ ਕੀਤਾ ਗਿਆ | ਇਸ ਪੁਸਤਕ ਮੇਲੇ ਦਾ ਉਦਘਾਟਨ ਕਾਲਜ ਡਾਇਰੈਕਟਰ ਗੁਰਜਿੰਦਰ ਕੌਰ ਬਰਾੜ ਵਲੋਂ ਰਿਬਨ ਕੱਟ ਕੇ ਕੀਤਾ ਗਿਆ | ਡਾਇਰੈਕਟਰ ਮੈਡਮ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਕਿਤਾਬਾਂ ਮਨੁੱਖੀ ਜੀਵਨ ਦੀ ਸਭ ਤੋਂ ਵੱਡੀ ਦੌਲਤ ਹਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਆਦਤ ਵਿਕਸਿਤ ਕਰਨੀ ਚਾਹੀਦੀ ਹੈ | ਉਨ੍ਹਾਂ ਨੇ ਕਿਤਾਬ ਮੇਲੇ ਨੂੰ ਗਿਆਨ ਵਧਾਉਣ ਦੀ ਮਹੱਤਵਪੂਰਨ ਕੜੀ ਵਜੋਂ ਦਰਸਾਇਆ | ਇਹ ਪੁਸਤਕ ਮੇਲਾ ਕਾਲਜ ਦੇ ਲਾਇਬ੍ਰੇਰੀਅਨ ਸ੍ਰੀਮਤੀ ਨੌਰੀਨ ਅਸ਼ਰਫ, ਹਰਪ੍ਰੀਤ ਕੌਰ, ਡਾ: ਗੀਤਾਂਜਲੀ ਚੋਪੜਾ, ਜਸਪ੍ਰੀਤ ਕੌਰ, ਅਮਨਦੀਪ ਕੌਰ ਵਲੋਂ ਰਾਇਨੋ ਇੰਟਰਨੈਸ਼ਨਲ ਲੁਧਿਆਣਾ ਦੇ ਸਹਿਯੋਗ ਨਾਲ ਲਗਾਇਆ ਗਿਆ, ਇਸ ਮੌਕੇ ਪੁਸਤਕ ਪ੍ਰਦਰਸ਼ਨੀ ਕਮ ਵਿਕਰੀ ਦਾ ਆਯੋਜਨ ਕੀਤਾ ਗਿਆ | ਕਿਤਾਬ ਮੇਲੇ ਵਿਚ ਵੱਖ-ਵੱਖ ਪ੍ਰਸਿੱਧ ਸਾਹਿਤਕ, ਵਿਗਿਆਨਕ, ਸਮਾਜਿਕ, ਇਤਿਹਾਸਕ, ਰਾਜਨੀਤਿਕ, ਸਮਕਾਲੀ, ਤਕਨਾਲੋਜੀ, ਪ੍ਰਤੀਯੋਗਤਾ ਪ੍ਰੀਖਿਆਵਾਂ ਸੰਬੰਧੀ ਕਿਤਾਬਾਂ ਅਤੇ ਮੈਗਜ਼ੀਨਾਂ ਪ੍ਰਦਰਸ਼ਿਤ ਕੀਤੀਆਂ ਗਈਆਂ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਪੁਸਤਕਾਂ ਵਿਚ ਰੁਚੀ ਦਿਖਾਈ | ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਕਿਤਾਬਾਂ ਦੀ ਖ਼ਰੀਦਦਾਰੀ ਕੀਤੀ | ਵਾਈਸ ਡਾਇਰੈਕਟਰ ਸ੍ਰੀਮਤੀ ਨਿਧੀ ਮਹਾਜਨ ਨੇ ਕਿਹਾ ਕਿ ਪੁਸਤਕਾਂ ਮਨੁੱਖੀ ਵਿਕਾਸ ਦਾ ਅਹਿਮ ਸਾਧਨ ਹਨ ਇਸ ਤਰ੍ਹਾਂ ਦੇ ਮੇਲੇ ਵਿਦਿਆਰਥੀਆਂ ਨੂੰ ਪੜ੍ਹਨ ਦੀ ਪ੍ਰੇਰਨਾ ਦੇ ਨਾਲ-ਨਾਲ ਉਨ੍ਹਾਂ ਦੇ ਬੌਧਿਕ ਗਿਆਨ ਵਿਚ ਵਾਧਾ ਕਰਦੇ ਹਨ | ਇਸ ਕਿਤਾਬ ਪ੍ਰਦਰਸ਼ਨੀ ਨੂੰ ਵਿਦਿਆਰਥੀਆਂ ਤੇ ਸਮੂਹ ਸਟਾਫ਼ ਵਲੋਂ ਭਰਪੂਰ ਹੁੰਗਾਰਾ ਮਿਲਿਆ |
ਪਿਛਲੀ ਖ਼ਬਰ ਐੱਸ. ਜੀ. ਜੀ. ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਕੁਇਜ਼ ਮੁਕਾਬਲੇ ਕਰਵਾਏ ਅਗਲੀ ਖ਼ਬਰ ਦੀਦਾਰ ਸੰਧੂ ਦੀ ਯਾਦ 'ਚ ਭਰੋਵਾਲ ਮੇਲੇ ਦੀਆਂ ਤਿਆਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।