ਰਾਏਕੋਟ, 7 ਨਵੰਬਰ (ਬਲਵਿੰਦਰ ਸਿੰਘ ਲਿੱਤਰ)-ਨਾਮਵਰ ਵਿੱਦਿਅਕ ਸੰਸਥਾ ਸੁਆਮੀ ਗੰਗਾ ਗਿਰੀ ਜਨਤਾ ਗਰਲਜ਼ ਕਾਲਜ ਰਾਏਕੋਟ ਵਿਖੇ ਪਿ੍ੰਸੀਪਲ ਡਾ: ਰਜਨੀ ਬਾਲਾ ਦੀ ਯੋਗ ਅਗਵਾਈ ਹੇਠ ਰੈੱਡ ਰੀਬਨ ਕਲੱਬ ਵਲੋਂ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਬੀ.ਏ ਭਾਗ-ਪਹਿਲਾ, ਬੀ.ਏ ਭਾਗ-ਦੂਜਾ ਅਤੇ ਬੀ.ਏ ਭਾਗ-ਤੀਜਾ ਦੀਆਂ ਵਿਦਿਆਰਥਣਾਂ ਨੇ ਭਾਗ ਲਿਆ | ਇਸ ਮੁਕਾਬਲੇ ਵਿਚ ਬੀ.ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਜਸਪ੍ਰੀਤ ਕੌਰ, ਜਸ਼ਨਦੀਪ ਕੌਰ, ਬਲਦੀਪ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ | ਬੀ.ਏ. ਭਾਗ ਦੂਜਾ ਦੀਆਂ ਵਿਦਿਆਰਥਣਾਂ ਅਰਸ਼ਦੀਪ ਕੌਰ, ਅਮਨਦੀਪ ਕੌਰ, ਸੁਖਮਨ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਬੀ.ਏ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਦੀਆ ਸ਼ਰਮਾ, ਖੁਸ਼ਦੀਪ ਕੌਰ, ਖੁਸ਼ਦੀਪ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਸਮੇਂ ਕੁਇਜ਼ ਮੁਕਾਬਲਿਆਂ ਦੇ ਜੇਤੂਆਂ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੌੜਾ ਅਤੇ ਜਨਰਲ ਸਕੱਤਰ ਸ੍ਰੀ ਸੁਨੀਲ ਸ਼ਰਮਾ ਅਤੇ ਪਿ੍ੰਸੀਪਲ ਡਾ: ਰਜਨੀ ਬਾਲਾ ਨੇ ਰੈੱਡ ਰੀਬਨ ਕਲੱਬ ਦੇ ਇੰਚਾਰਜ ਸ੍ਰੀਮਤੀ ਬਲਜਿੰਦਰ ਕੌਰ ਤੇ ਸ੍ਰੀਮਤੀ ਨਿਧੀ ਦੀ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤਾ |