ਹੰਬੜਾਂ, 7 ਨਵੰਬਰ (ਮੇਜਰ ਹੰਬੜਾਂ)-ਮਲਕਪੁਰ ਬੇਟ 'ਚ ਸਿੱਖ ਧਰਮ ਦੇ ਬਾਨੀ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਜਥੇਦਾਰ ਕਰਮਜੀਤ ਸਿੰਘ ਮਲਕਪੁਰ, ਲਾਭ ਸਿੰਘ ਸੇਖੋਂ, ਪ੍ਰਧਾਨ ਦਰਸ਼ਨ ਸਿੰਘ ਗਰੇਵਾਲ, ਸ੍ਰੀ ਭਗੀਰਥ ਲਾਲ ਮੜੀਆ ਜੀ, ਕੁਲਦੀਪ ਸਿੰਘ ਗਰੇਵਾਲ, ਡਾ: ਗੁਰਿੰਦਰ ਸਿੰਘ ਸੇਖੋਂ, ਨਵਦੀਪ ਸਿੰਘ ਮੈਨੇਜਰ ਸਿਪਨ ਪੈਟਲ ਅਤੇ ਹੋਰ ਸੇਵਾਦਾਰਾਂ ਵਲੋਂ ਸੇਖੋਂ ਅਸਟੇਟ ਅਤੇ ਸਿਪਨ ਪੈਟਲ ਕੈਫੇ ਸਾਹਮਣੇ ਚਾਹ, ਬਰਿੱਡ-ਪਕੌੜਿਆਂ ਦੇ ਲੰਗਰ ਲਗਾਏ ਗਏ ਤੇ ਸੰਗਤਾਂ ਨੂੰ ਸ਼ਰਧਾ ਨਾਲ ਲੰਗਰ ਛਕਾਇਆ | ਜਥੇ: ਕਰਮਜੀਤ ਸਿੰਘ ਮਲਕਪੁਰ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਨੇ 'ਕਿਰਤ ਕਰਨ, ਵੰਡ ਛਕਣ' ਦਾ ਸੁਨੇਹਾ ਦਿੱਤਾ ਹੈ, ਜਿਸ ਲਈ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਅਜਿਹੇ ਲੰਗਰ ਲਗਾਉਣੇ ਚਾਹੀਦੇ ਹਨ | ਸੇਖੋਂ ਮਲਕਪੁਰ ਨੇ ਪ੍ਰਬੰਧਕਾਂ ਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਤਿਨ ਪੁਰੀ, ਅਮਨ ਸਿੰਘ, ਅਵਤਾਰ ਸਿੰਘ ਸੇਖੋਂ ਧੰਨਾ ਜੱਟ, ਸਵਰਨ ਸਿੰਘ ਗਰੇਵਾਲ, ਬੂਟਾ ਸਿੰਘ ਸੇਖੋਂ, ਸਾਬਕਾ ਪੰਚ ਅਮਰੀਕ ਸਿੰਘ, ਸਾਬਕਾ ਪੰਚ ਲਖਵੀਰ ਸਿੰਘ, ਦਮਨ ਸੇਖੋਂ ਈਸੇਵਾਲ, ਪੰਚ ਬੇਅੰਤ ਸਿੰਘ, ਪੰਚ ਸਵਰਨ ਸਿੰਘ, ਪੰਚ ਜਤਿੰਦਰ ਸਿੰਘ ਸਮੇਤ ਹੋਰ ਪ੍ਰਬੰਧਕ ਵੀ ਮੌਜੂਦ ਸਨ |