ਹੰਬੜਾਂ, 7 ਨਵੰਬਰ (ਮੇਜਰ ਹੰਬੜਾਂ)- ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ 'ਚ ਪੰਥ ਦੇ ਸਾਂਝੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਚੋਣ ਜਿੱਤਕੇ ਨਵਾਂ ਇਤਿਹਾਸ ਸਿਰਜਣਗੇ | ਇਹ ਪ੍ਰਗਟਾਵਾ ਤਰਨਤਾਰਨ ਵਿਖੇ ਚੋਣ ਪ੍ਰਚਾਰ 'ਚ ਜੁਟੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ, ਸਰਕਲ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਸੀਨੀਅਰ ਆਗੂ ਸਾਬਕਾ ਸਰਪੰਚ ਪ੍ਰਗਟ ਸਿੰਘ ਢਿੱਲੋਂ ਨੇ ਤਰਨਤਾਰਨ ਵਿਖੇ ਭਾਈ ਖ਼ਾਲਸਾ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਉੱਥੇ ਦੇ ਲੋਕਾਂ ਤੋਂ ਮਿਲ ਰਹੇ ਭਰਮੇ ਹੁੰਗਾਰੇ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਤਰਨਤਾਰਨ ਜ਼ਿਮਨੀ ਚੋਣ 'ਚ ਪੰਥ ਦੇ ਸਾਂਝੇ ਪੰਥਕ ਉਮੀਦਵਾਰ ਭਾਈ ਮਨਦੀਪ ਸਿੰਘ ਖ਼ਾਲਸਾ ਦੇ ਹੱਕ 'ਚ ਲੋਕ ਲਹਿਰ ਬਣ ਚੁੱਕੀ ਹੈ ਤੇ ਇਸ ਲਹਿਰ ਨੂੰ ਰੋਕੇ ਜਾਣਾ ਵਿਰੋਧੀ ਉਮੀਦਵਾਰਾਂ ਦੇ ਬੱਸ ਦੀ ਗੱਲ ਨਹੀਂ, ਜਿਸ ਤੋਂ ਸਾਫ਼ ਦਿਖਾਈ ਦਿੰਦਾ ਹੈ ਕਿ ਤਰਨਤਾਰਨ ਜ਼ਿਮਨੀ ਚੋਣ 'ਚ ਭਾਈ ਖ਼ਾਲਸਾ ਦਾ ਹੱਥ ਉੱਪਰ ਹੈ ਤੇ ਲੋਕ ਉਨ੍ਹਾਂ ਨੂੰ ਭਾਰੀ ਬਹੁਮੱਤ ਨਾਲ ਜਿਤਾਉਣਗੇ | ਸੀਨੀਅਰ ਆਗੂ ਪ੍ਰਗਟ ਸਿੰਘ ਢਿੱਲੋਂ ਨੇ ਦੱਸਿਆ ਕਿ ਵਿਧਾਇਕ ਇਯਾਲੀ ਵਲੋਂ ਖੁਦ ਉਮੀਦਵਾਰ ਮਨਦੀਪ ਸਿੰਘ ਦੀ ਚੋਣ ਕਮਾਂਡ ਸੰਭਾਲੀ ਗਈ ਹੈ ਤੇ ਉਨ੍ਹਾਂ ਨੂੰ ਚੋਣ ਪ੍ਰਚਾਰ ਦੌਰਾਨ ਲੋਕਾਂ ਦਾ ਬਹੁਤ ਪਿਆਰ ਮਿਲ ਰਿਹਾ ਹੈ, ਜੋ ਕਿ ਪੰਥਕ ਉਮੀਦਾਵਰ ਮਨਦੀਪ ਸਿੰਘ ਖ਼ਾਲਸਾ ਦੀ ਜਿੱਤ ਦਾ ਜਾਮਨ ਬਣੇਗਾ |