ਚੌਂਕੀਮਾਨ, 7 ਨਵੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਪੰਡੋਰੀ ਵਿਖੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਦੇ ਪਰਿਵਾਰ ਵਲੋਂ ਸ਼ੰਕਰਾ ਅੱਖਾਂ ਦਾ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਸਮੁੱਚੀ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਸੰਕਰਾ ਹਸਪਤਾਲ ਤੋਂ ਆਈ ਡਾਕਟਰੀ ਟੀਮ ਨੇ 60 ਦੇ ਕਰੀਬ ਮਰੀਜ਼ਾਂ ਦਾ ਚੈੱਕਅੱਪ ਕੀਤਾ ਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਨੇ ਕਿਹਾ ਕਿ ਸਾਨੂੰ ਸਾਰਿਆ ਨੂੰ ਆਪਣੇ ਪਿੰਡਾਂ ਵਿਚ ਅਜਿਹੇ ਕੈਂਪ ਲਗਾਉਣੇ ਚਾਹੀਦੇ ਹਨ | ਜਿਸ ਨਾਲ ਲੋੜਵੰਦ ਪਰਿਵਾਰ ਆਪਣਾ ਇਲਾਜ ਕਰਵਾ ਸਕਣ ਕਿਉਂਕਿ ਅੱਜ ਦੇ ਮਹਿੰਗਾਈ ਦੇ ਸਮੇਂ ਵਿਚ ਇਲਾਜ ਕਰਵਾਉਣ ਬਹੁਤ ਔਖਾ ਹੈ | ਇਸ ਮੌਕੇ ਗ੍ਰਾਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਦੇ ਪਰਿਵਾਰ ਦਾ ਧੰਨਵਾਦ ਕੀਤਾ ਜੋ ਪਿੰਡ ਦੇ ਵਿਕਾਸ ਦੇ ਨਾਲ ਨਾਲ ਸਮਾਜ ਸੇਵੀ ਕੰਮ ਕਰ ਰਹੇ ਹਨ | ਇਸ ਮੌਕੇ ਸਰਪੰਚ ਬੀਬੀ ਰਣਜੀਤ ਕੌਰ ਪੰਡੋਰੀ ਤੇ ਸਾਬਕਾ ਸਰਪੰਚ ਰੁਲਦਾ ਸਿੰਘ ਪੰਡੋਰੀ ਦੀ ਅਗਵਾਈ ਵਿਚ ਗ੍ਰਾਂਮ ਪੰਚਾਇਤ ਤੇ ਪਤਵੰਤੇ ਸੱਜਣਾਂ ਨੇ ਆਈ ਡਾਕਟਰੀ ਟੀਮ ਦਾ ਸਨਮਾਨ ਵੀ ਕੀਤਾ | ਇਸ ਮੌਕੇ ਬੂਟਾ ਸਿੰਘ ਪੰਡੋਰੀ, ਸਾਬਕਾ ਸਰਪੰਚ ਸਤਪਾਲ ਸਿੰਘ, ਜਤਿੰਦਰ ਸਿੰਘ, ਜਗਦੇਵ ਸਿੰਘ, ਬਲਵੀਰ ਸਿੰਘ, ਮਨਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਭੋਲਾ, ਪਰਮਜੀਤ ਸਿੰਘ ਪੱਪਾ, ਸੁਦਾਗਰ ਸਿੰਘ ਆਦਿ ਹਾਜ਼ਰ ਸਨ |