ਹਠੂਰ, 18 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪੁਲਿਸ ਥਾਣਾ ਹਠੂਰ ਵਲੋਂ ਬੀਤੀ ਕੱਲ੍ਹ ਸਰਬਜੀਤ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਝੋਰੜਾਂ ਨੂੰ ਸਮੇਤ ਇਕ ਪਲਟੀਨਾ ਮੋਟਰਸਾਈਕਲ ਗਿ੍ਫ਼ਤਾਰ ਕੀਤਾ ਸੀ | ਜਿਸਦਾ ਰਿਮਾਂਡ ਹਾਸਲ ਕਰਕੇ ਜਾਂਚ ਕੀਤੀ ਗਈ ਅਤੇ ਉਸ ਕੋਲੋਂ ਤਿੰਨ ਮੋਟਰਸਾਈਕਲ ਹੋਰ ਚੋਰੀ ਕੀਤੇ ਬਰਾਮਦ ਕੀਤੇ ਹਨ | ਇਸ ਸਬੰਧ ਵਿਚ ਹਰਜਿੰਦਰ ਸਿੰਘ ਡੀ.ਐੱਸ.ਪੀ. ਰਾਏਕੋਟ ਅਤੇ ਥਾਣਾ ਮੁਖੀ ਕੁਲਜਿੰਦਰ ਸਿੰਘ ਨੇ ਦੱਸਿਆ ਕਿ ਸਰਬਜੀਤ ਸਿੰਘ ਨੂੰ ਉਨ੍ਹਾਂ ਨੇ ਗੁਪਤ ਇਤਲਾਹ 'ਤੇ ਗਿ੍ਫਤਾਰ ਕੀਤਾ ਸੀ ਅਤੇ ਅੱਜ ਪੁੱਛਗਿੱਛ ਦੌਰਾਨ ਚੋਰੀ ਕੀਤੇ ਤਿੰਨ ਮੋਟਰਸਾਈਕਲ ਹੋਰ ਬਰਾਮਦ ਕਰਵਾਏ ਹਨ | ਜੋ ਕਿ ਕੁੱਲ ਚਾਰ ਮੋਟਰਸਾਈਕਲ ਹੋ ਗਏ ਹਨ ਅਤੇ ਉਸ ਤੋਂ ਹੋਰ ਵੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ |