25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2025

ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 19-11-2025
ਰਾਏਕੋਟ, 18 ਨਵੰਬਰ (ਸੁਸ਼ੀਲ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਅੱਜ ਪੁਰਾਣੀ ਪੈਨਸ਼ਨ ਦੇ 18 ਨਵੰਬਰ 2022 ਵਾਲੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਮੁਲਾਜ਼ਮਾਂ ਵਲੋਂ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਗਿਆ | ਮੁਲਾਜ਼ਮ ਆਗੂੂ ਸੁਭਾਸ਼ ਗੋਇਲ, ਹਰਜਿੰਦਰ ਸਿੰਘ ਅਤੇ ਸ਼ਿੰਗਾਰਾ ਸਿੰਘ ਦੀ ਅਗਵਾਈ ਵਿਚ ਕੀਤੇ ਗਏ ਰੋਸ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ | ਇਸ ਮੌਕੇ ਉਨ੍ਹਾਂ 25 ਨਵੰਬਰ ਨੂੰ ਦਿੱਲੀ ਵਿਖੇ ਹੋਣ ਜਾ ਰਹੀ ਮਹਾਂ ਰੈਲੀ ਲਈ ਸਮੂਹ ਮੁਲਾਜ਼ਮਾਂ ਨੂੰ ਵੱਧ ਚੜ੍ਹ ਕੇ ਸ਼ਮੂੂਲੀਅਤ ਕਰਨ ਦੀ ਅਪੀਲ ਕੀਤੀ | ਰੋਸ ਪ੍ਰਦਰਸ਼ਨ ਵਿਚ ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਅਵਤਾਰ ਸਿੰਘ, ਸੁਖਦੇਵ ਸਿੰਘ, ਕੇਸਰ ਸਿੰਘ, ਮੈਡਮ ਮਨਪ੍ਰੀਤ ਕੌਰ, ਕਮਲਜੀਤ ਕੌਰ, ਜਤਿੰਦਰ ਕੌਰ, ਸੁਖਵੀਰ ਕੌਰ, ਮਨਜੀਤ ਕੌਰ, ਕੇਵਲ ਕਿ੍ਸ਼ਨ, ਸ੍ਰੀਮਤੀ ਕੰਵਲਜੀਤ ਕੌਰ, ਸ੍ਰੀਮਤੀ ਜਸਵਿੰਦਰ ਕੌਰ, ਸ਼੍ਰੀਮਤੀ ਮਨਦੀਪ ਕੌਰ, ਸ੍ਰੀਮਤੀ ਭੁਪਿੰਦਰ ਕੌਰ, ਸ੍ਰੀਮਤੀ ਦਰਸ਼ਨਾ, ਸ੍ਰੀ ਵਿਕਾਸ ਕੁਮਾਰ ਗੋਇਲ, ਜਸਵੀਰ ਸਿੰਘ ਸਮੇਤ ਹੋਰ ਕਈ ਸ਼ਾਮਿਲ ਸਨ |
ਪਿਛਲੀ ਖ਼ਬਰ ਮੰਡੀ ਮੁੱਲਾਂਪੁਰ ਸੀਰਤ ਨਰਸਿੰਗ ਹੋਮ ਵਾਲੇ ਡਾ: ਏਜਿੰਦਰ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ ਅਗਲੀ ਖ਼ਬਰ ਫੜੇ੍ਹ ਗਏ ਮੁਲਜ਼ਮ ਤੋਂ ਤਿੰਨ ਚੋਰੀ ਦੇ ਮੋਟਰਸਾਈਕਲ ਹੋਰ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।