ਰਾਏਕੋਟ, 18 ਨਵੰਬਰ (ਸੁਸ਼ੀਲ)-ਪੰਜਾਬ 'ਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਕਤਲੋਗਾਰਤ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਜਿਸ ਤਰ੍ਹਾਂ ਆਏ ਦਿਨ ਸੂਬੇ ਵਿਚ ਲਗਾਤਾਰ ਸ਼ਰੇ੍ਹਆਮ ਹਮਲੇ ਕਰਕੇ ਕਤਲ ਅਤੇ ਲੁੱਟਾਂ ਖੋਹਾਂ ਹੋ ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ਪੰਜਾਬ ਸਰਕਾਰ ਸੂਬੇ ਵਿਚ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਵਿਚ ਪੂਰੀ ਤਰ੍ਹਾਂ ਅਸਫ਼ਲ ਸਾਬਿਤ ਹੋ ਰਹੀ ਹੈ, ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਬਣ ਰਿਹਾ ਹੈ |