ਲੋਹਟਬੱਦੀ, 18 ਨਵੰਬਰ (ਕੁਲਵਿੰਦਰ ਸਿੰਘ ਡਾਂਗੋਂ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਦੇ ਅਸਥਾਨ ਗੁਰਦੁਆਰਾ ਬਾਬਾ ਬੁੱਢਾ ਸਰ ਸਾਹਿਬ ਲੋਹਟਬੱਦੀ ਤੋਂ ਅੱਜ 19 ਨਵੰਬਰ 2025 ਦਿਨ ਬੁੱਧਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ/ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ | ਮੌਜੂਦਾ ਸੰਚਾਲਕ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਸਵੇਰੇ 8:30 ਵਜੇ ਲੋਹਟਬੱਦੀ ਤੋਂ ਆਰੰਭ ਹੋ ਕੇ ਬ੍ਰਹਮਪੁਰ, ਰਛੀਨ, ਛਪਾਰ, ਮੰਡੀ ਅਹਿਮਦਗੜ੍ਹ, ਪੋਹੀੜ ਆਦਿ ਤੋਂ ਹੁੰਦੇ ਹੋਏ ਕਿਲ੍ਹਾ ਅਨੰਦਗੜ੍ਹ ਸਾਹਿਬ ਸੰਤ ਬਾਬਾ ਲਾਭ ਸਿੰਘ, ਗੁਰਦੁਆਰਾ ਸੀਸਗੰਜ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ |