ਹੰਬੜਾਂ, 18 ਨਵੰਬਰ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਨੂਰਪੂਰ ਬੇਟ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ-ਮਜ਼ਦੂਰ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਨੇਕ ਸਿੰਘ ਲਾਦੀਆਂ ਦੀ ਅਗਵਾਈ ਹੇਠ ਜਥੇਬੰਦੀ ਦੇ ਦਫ਼ਤਰ ਦਾ ਉਦਘਾਟਨ ਸੂਬਾ ਮੀਤ ਪ੍ਰਧਾਨ ਜਸਪਾਲ ਸਿੰਘ ਜੱਸਾ ਨੂਰਪੂਰ ਤੇ ਹੰਬੜਾਂ ਦਫ਼ਤਰ ਦੇ ਇੰਚਾਰਜ ਨੰਬਰਦਾਰ ਬਲਵੀਰ ਸਿੰਘ ਕਲੇਰ ਵਲੋਂ ਸਾਂਝੇ ਤੌਰ 'ਤੇ ਰੀਬਨ ਕੱਟ ਕੇ ਕੀਤਾ ਗਿਆ | ਇਸ ਮੌਕੇ ਸੂਬਾ ਪ੍ਰਧਾਨ ਲਾਦੀਆਂ ਨੇ ਕਿਸਾਨਾਂ-ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੇ ਹਰ ਤਰ੍ਹਾਂ ਦੇ ਮਸਲਿਆਂ ਦੇ ਹੱਲ ਕਰਵਾਉਣ ਤੇ ਕਿਸਾਨਾਂ-ਮਜ਼ਦੂਰਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਖ਼ਿਲਾਫ਼ ਸੰਘਰਸ਼ ਵਿੱਢਣ ਲਈ ਜਥੇਬੰਦੀ ਨੂੰ ਹੋਂਦ ਵਿਚ ਲਿਆਂਦਾ ਗਿਆ ਹੈ | ਇਸ ਮੌਕੇ ਸੂਬਾ ਪ੍ਰਧਾਨ ਲਾਦੀਆਂ, ਨੰਬਰਦਾਰ ਕਲੇਰ ਅਤੇ ਸੂਬਾ ਮੀਤ ਪ੍ਰਧਾਨ ਜੱਸਾ ਨੂਰਪੁਰ ਨੇ ਕਿਹਾ ਕਿ ਕੋਈ ਵੀ ਕਿਸਾਨ-ਮਜ਼ਦੂਰ ਸਰਕਾਰ ਜਾਂ ਕਿਸੇ ਹੋਰ ਵਲੋਂ ਕੀਤੀ ਵਧੀਕੀ, ਭਿ੍ਸ਼ਟਾਚਾਰੀ ਆਦਿ ਤੋਂ ਪੀੜ੍ਹਤ ਹੋਵੇ ਤਾਂ ਉਕਤ ਜਥੇਬੰਦੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦਾ ਹੈ | ਜਥੇਬੰਦੀ ਵਲੋਂ ਉਨ੍ਹਾਂ ਦਾ ਡੱਟ ਕੇ ਸਾਥ ਦਿੱਤਾ ਜਾਵੇਗਾ | ਇਸ ਸਮੇਂ ਸਾਬਕਾ ਸਰਪੰਚ ਡਾ. ਦਲਵਿੰਦਰ ਸਿੰਘ ਭੱਠਾਧੂਹਾ, ਸਾਬਕਾ ਪੰਚ ਰਣਜੀਤ ਸਿੰਘ ਚੀਮਾ, ਸਰਪੰਚ ਨਛੱਤਰ ਸਿੰਘ ਭੱਠਾਧੂਹਾ, ਸੁਖਦੇਵ ਸਿੰਘ, ਸੋਨੀ ਜੰਡਾਲੀ, ਸਤਨਾਮ ਸਿੰਘ, ਪ੍ਰਧਾਨ ਭੁਪਿੰਦਰ ਸਿੰਘ ਢਿਡਾਲ, ਜਸਪ੍ਰੀਤ ਸਿੰਘ, ਮੋਹਨ ਸਿੰਘ ਕਲੇਰ, ਜਸਕਰਨ ਸਿੰਘ, ਸੁਲਤਾਨ ਸਿੰਘ ਦਾਨਾ, ਦਵਿੰਦਰ ਸਿੰਘ, ਸੁਖਦੀਪ ਸਿੰਘ, ਸੁਲਤਾਨ ਸਿੰਘ, ਮਨੀਸ਼ ਕੁਮਾਰ, ਨਿਰਮਲ ਸਿੰਘ, ਪਰਮਿੰਦਰ ਟੋਨੀ, ਬਲਵੀਰ ਸਿੰਘ ਬੀਰਾ, ਹੰਸ ਰਾਜ ਤਲਵੰਡੀ, ਧਰਮਿੰਦਰ ਸਿੰਘ, ਜਸਵੀਰ ਸਿੰਘ ਨਾਨੂ ਤੇ ਹੋਰ ਹਾਜ਼ਰ ਸਨ |